ਬਾਲ ਭਿੱਖਿਆ ਮੁਕਤ ਅਭਿਆਨ ਤਹਿਤ 2 ਬੱਚੇ ਕੀਤੇ ਰੈਸਕਿਊ
ਬਾਲ ਭਿੱਖਿਆ ਮੁਕਤ ਅਭਿਆਨ ਤਹਿਤ 2 ਬੱਚੇ ਕੀਤੇ ਰੈਸਕਿਊ
Publish Date: Thu, 15 Jan 2026 05:46 PM (IST)
Updated Date: Fri, 16 Jan 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਪ੍ਰਾਜੈਕਟ ਜੀਵਨਜੋਤ 2.0 ਦੇ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਬਰਨਾਲਾ ਵੱਲੋਂ ਸ਼ਹਿਰ ਧਨੌਲਾ ’ਚ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਿੱਖਿਆ ਨੂੰ ਰੋਕਣ ਲਈ ਇਕ ਰੈਸਕਿਊ ਮੁਹਿੰਮ ਚਲਾਈ ਗਈ। ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਗੁਰਜੀਤ ਕੌਰ ਦੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ, ਬਾਲ ਮਜ਼ਦੂਰੀ ਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਇਸ ਮੁਹਿੰਮ ਦੌਰਾਨ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖ਼ਾਸ ਕਰਕੇ ਸਲਮ ਏਰੀਆ ਵਿੱਚ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਭੀਖ ਮੰਗਦੇ ਬੱਚਿਆਂ ਦੀ ਭਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ 2 ਨਾਬਾਲਿਗ ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਰੇਸਕਿਊ ਉਪਰੰਤ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਅਗਲੀ ਕਾਨੂੰਨੀ ਕਾਰਵਾਈ ਅਤੇ ਪੁਨਰਵਾਸ ਲਈ ਚਾਈਲਡ ਵੈਲਫ਼ੇਅਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਕਾਰਵਾਈ ਦਾ ਮਕਸਦ ਬੱਚਿਆਂ ਨੂੰ ਭੀਖ ਮੰਗਣ ਵਰਗੀਆਂ ਗੈਰ ਕਾਨੂੰਨੀ ਅਤੇ ਅਨੈਤਿਕ ਪ੍ਰਥਾਵਾਂ ਤੋਂ ਬਚਾਉਣਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾਵੇ ਜੇਕਰ ਕੋਈ ਅਹਿਜਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਈ ਬੱਚਾ ਭੀਖ਼ ਮੰਗਦਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਚਾਈਲਡ ਹੈਲਪ ਲਾਈਨ ਨੰਬਰ 1098 ਜਾਂ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਨਿਹਰਾ ਭਵਿੱਖ ਪ੍ਰਦਾਨ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਬਰਨਾਲਾ ਤੋਂ ਮੈਡਮ ਪ੍ਰਿਤਪਾਲ ਕੌਰ, ਅਮਨਪ੍ਰੀਤ ਗੌਤਮ , ਰੁਪਿੰਦਰ ਸਿੰਘ ਤੇ ਲੱਖਾ ਸਿੰਘ, ਸਿਹਤ ਵਿਭਾਗ ਤੋਂ ਲਖਵੀਰ ਸਿੰਘ ਤੇ ਐਸ.ਐਚ.ਓ ਲਖਵੀਰ ਸਿੰਘ, ਹੈਡ ਕਾਸਟੇਬਲ ਰਣਜੀਤ ਸਿੰਘ ਤੇ ਪ੍ਰਨੀਤ ਕੌਰ, ਗੁਰਪ੍ਰੀਤ ਸਿੰਘ ਸਿੱਖਿਆ ਵਿਭਾਗ ਤੋਂ ਹਾਜ਼ਰ ਸਨ।