ਹਰਪ੍ਰੀਤ ਸਿੰਘ ਨੇ ਬਰਨਾਲਾ ਦੇ ਡੀਸੀ ਵਜੋਂ ਸੰਭਾਲਿਆ ਅਹੁਦਾ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Publish Date: Thu, 22 Jan 2026 05:54 PM (IST)
Updated Date: Fri, 23 Jan 2026 04:10 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : 2019 ਬੈਚ ਦੇ ਆਈਏਐੱਸ ਅਧਿਕਾਰੀ ਹਰਪ੍ਰੀਤ ਸਿੰਘ ਨੇ ਅੱਜ ਬਰਨਾਲਾ ਦੇ ਨਵੇਂ ਡੀਸੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਟੀ ਬੈਨਿਥ ਦੀ ਥਾਂ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਵਧੀਕ ਸਕੱਤਰ ਮਾਲ ਤੇ ਪੁਨਰਵਾਸ ਵਜੋਂ ਹੋਈ ਹੈ। ਡੀਸੀ ਹਰਪ੍ਰੀਤ ਸਿੰਘ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ’ਤੇ ਬਰਨਾਲਾ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਪੇਸ਼ ਕਰਕੇ ਸਲਾਮੀ ਦਿੱਤੀ। ਹਰਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਲੋਕ ਪੱਖੀ ਕੰਮਾਂ ਨੂੰ ਸੁਚੱਜੇ ਤੇ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਤਰਜੀਹ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ 2019 ਬੈਚ ਦੇ ਆਈਏਐੱਸ ਅਧਿਕਾਰੀ ਹਰਪ੍ਰੀਤ ਸਿੰਘ ਨੇ ਥਾਪਰ ਯੂਨੀਵਰਸਿਟੀ ਤੋਂ ਬੀਈ ਕੀਤੀ ਅਤੇ ਫੇਰ ਐੱਮਏ ਅਤੇ ਐੱਲਐੱਲਐੱਮ ਪੜ੍ਹੇ ਨੇ । ਅੱਜ ਅਹੁਦਾ ਸੰਭਾਲਣ ਸਮੇਂ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤਨੀ ਡਾ. ਹਰਨੂਰ ਕੌਰ ਢਿੱਲੋਂ ਪੀਸੀਐੱਸ, ਸਪੁੱਤਰ ਤੇ ਹੋਰ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਏਡੀਸੀ ਅਮਿਤ ਬੈਂਬੀ, ਉੱਪ ਮੰਡਲ ਮਜਿਸਟ੍ਰੇਟ ਤਪਾ ਆਯੁਸ਼ ਗੋਇਲ, ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਡਾ. ਅਜੀਤ ਪਾਲ ਸਿੰਘ, ਉੱਪ ਮੰਡਲ ਮਜਿਸਟ੍ਰੇਟ ਮਹਿਲਕਲਾਂ ਬੇਅੰਤ ਸਿੰਘ, ਐੱਸਪੀ ਨੇ ਨਵੇਂ ਡੀਸੀ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਸਵਾਗਤ ਕੀਤਾ।