- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੌਰਾਨ ਪੀੜਤ ਮੋਹਨਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ 21 ਮੈਂਬਰੀ ਮੋਹਨਜੀਤ ਇਨਸਾਫ਼ ਸੰਘਰਸ਼ ਕਮੇਟੀ ਦਾ ਗਠਨ ਕੀਤਾ ਹੈ। ਸੰਘਰਸ਼ ਕਮੇਟੀ ਨੇ ਡੀਐੱਸਪੀ ਸਮੇਤ ਦੋਵੇਂ ਐੱਸਐੱਚਓ ਅਤੇ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ: ਨਜ਼ਦੀਕੀ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਅੱਤਿਆਚਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਹੁਕਮਾਂ ’ਤੇ ਪੁਲਿਸ ਪ੍ਰਸ਼ਾਸਨ ਨੇ ਸੁਨਾਮ ਦੇ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਸਮੇਤ ਥਾਣਾ ਸਿਟੀ ਸੁਨਾਮ, ਥਾਣਾ ਚੀਮਾ ਦੇ ਐੱਸਐੱਚਓ ਅਤੇ ਏਐੱਸਆਈ ਦਾ ਤੁਰੰਤ ਤਬਾਦਲਾ ਕਰ ਦਿੱਤਾ ਹੈ। ਉੱਥੇ ਐੱਸਐੱਸਪੀ ਸੰਗਰੂਰ ਵੱਲੋਂ ਥਾਣਾ ਸਿਟੀ ਸੁਨਾਮ ਦੇ ਐੱਸਐੱਚਓ ਇੰਸਪੈਕਟਰ ਪ੍ਰਤੀਕ ਜਿੰਦਲ, ਥਾਣਾ ਚੀਮਾ ਦੇ ਐੱਸਐੱਚਓ ਬਲਜੀਤ ਸਿੰਘ ਅਤੇ ਥਾਣਾ ਸਿਟੀ ਸੁਨਾਮ ਵਿੱਚ ਤਾਇਨਾਤ ਏਐੱਸਆਈ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਵਿਚ ਲਾਈਨ ਹਾਜ਼ਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਦੌਰਾਨ ਪੀੜਤ ਮੋਹਨਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ 21 ਮੈਂਬਰੀ ਮੋਹਨਜੀਤ ਇਨਸਾਫ਼ ਸੰਘਰਸ਼ ਕਮੇਟੀ ਦਾ ਗਠਨ ਕੀਤਾ ਹੈ। ਸੰਘਰਸ਼ ਕਮੇਟੀ ਨੇ ਡੀਐੱਸਪੀ ਸਮੇਤ ਦੋਵੇਂ ਐੱਸਐੱਚਓ ਅਤੇ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ 6 ਸਤੰਬਰ ਨੂੰ ਐੱਸਐੱਸਪੀ ਦਫ਼ਤਰ ਸੰਗਰੂਰ ਦੇ ਸਾਹਮਣੇ ਤਿੱਖਾ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾਵੇਗੀ।