ਸ਼ੰਭੂ ਗੋਇਲ, ਲਹਿਰਾਗਾਗਾ : ਪਿੰਡ ਸੰਗਤਪੁਰਾ 'ਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਕੇਸ ਦੀ ਤਫ਼ਤੀਸ਼ ਕਰ ਰਹੇ ਥਾਣਾ ਲਹਿਰਾ ਇੰਚਾਰਜ ਜਸਵੀਰ ਸਿੰਘ ਤੂਰ ਤੋਂ ਮਿਲੀ ਜਾਣਕਾਰੀ ਅਨੁਸਾਰ ਬਿੱਟੂ ਸਿੰਘ ਪੁੱਤਰ ਭੋਲਾ ਸਿੰਘ ਉਮਰ 21 ਸਾਲ ਵਾਸੀ ਸੰਗਤਪੁਰਾ ਦਾ ਕਤਲ ਹੋ ਗਿਆ।

ਇਸ ਸਬੰਧੀ ਮਿ੍ਤਕ ਦੀ ਮਾਤਾ ਗੁਰਮੀਤ ਕੌਰ ਦੇ ਬਿਆਨਾਂ ਮੁਤਾਬਿਕ ਜੀਵਨ ਸਿੰਘ, ਲਖਵਿੰਦਰ ਸਿੰਘ ਤੇ ਬਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਸੰਗਤਪੁਰਾ ਖ਼ਿਲਾਫ਼ ਧਾਰਾ 302,34,506 ਤਹਿਤ ਥਾਣਾ ਲਹਿਰਾ ਵਿਖੇ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਦਕਿ ਦੋਸ਼ੀ ਮੁਲਜ਼ਮ ਅਜੇ ਪੁਲਿਸ ਦੀ ਗਿ੍ਫ਼ਤ 'ਚੋਂ ਬਾਹਰ ਹਨ।