3 ਮੁਕੱਦਮੇ ਦਰਜ, 5 ਕਥਿਤ ਮੁਲਜ਼ਮ ਗ੍ਰਿਫ਼ਤਾਰ
3 ਮੁਕੱਦਮੇ ਦਰਜ, 5 ਕਥਿਤ ਦੋਸ਼ੀ ਗ੍ਰਿਫਤਾਰ
Publish Date: Wed, 11 Mar 2026 03:55 PM (IST)
Updated Date: Wed, 11 Mar 2026 03:57 PM (IST)
ਬਲਜਿੰਦਰ ਸਿੰਘ, ਮਿੱਠਾ, ਪੰਜਾਬੀ ਜਾਗਰਣ
ਸੰਗਰੂਰ : ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜ਼ਨ ਸੰਗਰੂਰ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 3 ਮਾਰਚ ਤੋਂ 9 ਮਾਰਚ ਤਕ ਡਰੱਗ ਦੇ 03 ਮੁਕੱਦਮੇ ਦਰਜ ਕਰ ਕੇ 05 ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 76 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤਾ ਗਿਆ। ਨਸ਼ੇ ਦੀ ਦਲਦਲ ਵਿੱਚ ਫਸੇ 6 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ। ਇਸ ਤੋਂ ਇਲਾਵਾ ਥਾਣਾ ਸਿਟੀ ਸੰਗਰੂਰ ਦੇ ਏਰੀਆ ਵਿੱਚ ਹੋਈ ਚੋਰੀ ਸਬੰਧੀ ਦਰਜ ਮੁਕੱਦਮਿਆਂ ਨੂੰ ਟਰੇਸ ਕਰਦੇ ਹੋਏ 03 ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 6.49 ਗ੍ਰਾਮ ਸੋਨੇ ਦੇ ਗਹਿਣੇ ਅਤੇ 44.49 ਗ੍ਰਾਮ ਚਾਂਦੀ ਬਰਾਮਦ ਕੀਤੀ ਗਈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 185 ਟ੍ਰੈਫਿਕ ਚਲਾਨ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 227 ਵਿਅਕਤੀਆਂ ਵਿਰੁੱਧ 172 ਬੀਐੱਨਐੱਸਐੱਸ ਤਹਿਤ ਕਾਰਵਾਈ ਕੀਤੀ ਗਈ ਅਤੇ 6 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਇਤਲਾਹ ਮਿਲਣ ’ਤੇ ਫੌਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ।