ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਕੇਂਦਰ ਸਰਕਾਰ ਵੱਲੋਂ ਸਾਡੀ ਖੁਸ਼ਹਾਲ ਕਿਸਾਨੀ ਨੂੰ ਖੋਰਾ ਲਾਉਣ ਲਈ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਬਿੱਲ ਸੂਬਾ ਸਰਕਾਰ ਦਾ ਇਤਿਹਾਸਕ ਤੇ ਸ਼ਲਾਘਾਯੋਗ ਕਦਮ ਹੈ, ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਿਢੱਲੋਂ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਕਿਸਾਨੀ ਦੇ ਅਸਲ ਰਾਖੇ ਹਨ, ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਿਰਸਾਨੀ ਨੂੰ ਤਬਾਹ ਕਰਨ ਲਈ ਲਿਆਂਦੇ ਕਾਨੂੰਨਾਂ ਵਿਰੁੱਧ ਵਿਧਾਨ ਸਭਾ 'ਚ ਬਿੱਲ ਲਿਆਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਜ ਵਿਸ਼ੇਸ਼ ਵਿਧਾਨ ਸਭਾ ਸੈਸ਼ਨ 'ਚ ਪੰਜਾਬ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਬਿੱਲ ਪੇਸ਼ ਕੀਤੇ ਹਨ। ਇਹ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਵੀ ਬਚਾਉਣਗੇ। ਪਹਿਲਾ ਬਿੱਲ ਕਿਸਾਨ ਵਪਾਰ ਤੇ ਵਣਜ ਦੀਆਂ ਵਿਸ਼ੇਸ਼ ਵਿਵਸਥਾਵਾਂ ਤੇ ਪੰਜਾਬ ਸੋਧ ਬਿੱਲ, 2020 ਬਿੱਲ' ਹੈ, ਜੋ ਯਕੀਨੀ ਬਣਾਉਂਦਾ ਹੈ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿਕਰੀ ਜਾਂ ਉਦੋਂ ਤੱਕ ਖਰੀਦ ਯੋਗ ਨਹੀਂ ਹੋਵੇਗੀ, ਜਦ ਤੱਕ ਇਸਦੀ ਅਦਾ ਕੀਤੀ ਕੀਮਤ ਐਮਐਸਪੀ ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ। ਐਮਐਸਪੀ ਤੋਂ ਘੱਟ ਖਰੀਦਣ ਵਾਲਾ ਕੋਈ ਵੀ ਹੋਵੇ, ਉਸ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋਵੇਗੀ।

ਦੂਜਾ ਬਿੱਲ 'ਜ਼ਰੂਰੀ ਚੀਜ਼ਾਂ ਦੀ ਵਿਸ਼ੇਸ਼ ਵਿਵਸਥਾ ਤੇ ਪੰਜਾਬ ਸੋਧ ਬਿੱਲ' ਹੈ, ਜੋ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋੋਂ ਬਚਾਉਂਦਾ ਹੈ ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕਰਦਾ ਹੈ।

ਤੀਜਾ ਬਿੱਲ-ਮੁੱਲ ਅਸ਼ੋਰੈਂਸ ਤੇ ਫਾਰਮ ਸੇਵਾਵਾਂ ਬਿੱਲ, 2020 'ਤੇ ਕਿਸਾਨਾਂ ਦਾ ਸਮਝੌਤਾ ਇਹ ਸੁਨਿਸ਼ਚਿਤ ਕਰਦਾ ਹੈ ਕਿ ਖੇਤੀਬਾੜੀ ਸਮਝੌਤੇ ਤਹਿਤ ਕਣਕ ਤੇ ਝੋਨੇ ਦੀ ਕੋਈ ਵੀ ਖਰੀਦ ਜਾਂ ਵਿਕਰੀ ਐਮਐਸਪੀ ਤੋਂ ਹੇਠਾਂ ਨਾ ਹੋਵੇ ਤੇ ਜੇਕਰ ਕੋਈ ਸੰਸਥਾ ਇਸ ਤਰ੍ਹਾਂ ਕਰਦੀ ਹੈ ਤਾਂ ਉਸਨੂੰ ਤਿੰਨ ਸਾਲ ਦੀ ਸਜ਼ਾ ਹੋਵੇਗੀ।

ਬਿੱਲ ਚਾਰ ਸਿਵਲ ਪਰੋਸੀਜ਼ਰ, 1908 ਦੇ ਕੋਡ 'ਚ ਸੋਧ ਦੀ ਮੰਗ ਹੈ, ਜਿਸ ਤਹਿਤ 2.5 ਏਕੜ ਤੋਂ ਘੱਟ ਜ਼ਮੀਨ ਨੂੰ ਪੰਜਾਬ ਦੀ ਕਿਸੇ ਵੀ ਅਦਾਲਤ ਦੁਆਰਾ ਮੁੜ ਵਸੂਲੀ ਦੀ ਕਾਰਵਾਈ ਨਾਲ ਜੋੜਿਆ ਨਹੀਂ ਜਾਏਗਾ। ਇਹ ਬਿੱਲ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਰਿਕਵਰੀ ਦੀ ਕਾਰਵਾਈ ਵਿਚ ਖੇਤ ਦੀ ਜ਼ਮੀਨ ਦੀ ਕੁਰਕੀ ਤੋਂ ਬਚਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਮੌਕੇ ਿਢੱਲੋਂ ਨੇ ਆਖਿਆ ਕਿ ਉਹ ਪੰਜਾਬ ਦੀ ਕਿਸਾਨੀ ਦੇ ਰਾਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਪੱਖੀ ਇਤਿਹਾਸਕ ਫੈਸਲੇ ਲੈਣ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਬਦੌਲਤ ਸੂਬੇ ਦੇ ਅਨਾਜ ਨਾਲ ਸਾਰੇ ਦੇਸ਼ ਦਾ ਿਢੱਡ ਭਰਦਾ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਕੋਵਿਡ ਮਹਾਮਾਰੀ ਦੇ ਦੌਰ ਦੌਰਾਨ ਸਾਡੀ ਕਿਸਾਨੀ ਲਈ ਬਿਪਤਾ ਸਹੇੜ ਦਿੱਤੀ। ਮੁੱਖ ਮੰਤਰੀ ਪੰਜਾਬ ਅਤੇ ਸੂਬਾ ਸਰਕਾਰ ਕੇਂਦਰ ਦੇ ਕਦਮ ਨੂੰ ਅਸਰਹੀਣ ਕਰਨ ਲਈ ਵੱਡਾ ਫੈਸਲਾ ਲਿਆ ਹੈ, ਜੋ ਸੂਬੇ ਦੀ ਖੁਸ਼ਹਾਲੀ ਲਈ ਵਰਦਾਨ ਸਾਬਿਤ ਹੋਵੇਗਾ।