ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਜਥੇਬੰਦੀਆਂ ਵੱਲੋਂ ਮੋਦੀ ਤੇ ਕੈਪਟਨ ਸਰਕਾਰ ਦਾ ਰਾਵਣ ਰੁੂਪੀ ਪੁਤਲਾ ਬਣਾ ਕੇ ਕਚਿਹਿਰੀ ਚੌਂਕ ਬਰਨਾਲਾ ਵਿਖੇ ਰੋਸ ਮਜਾਹਰਾ ਕੀਤਾ ਗਿਆ। ਇਸ ਸਮੇਂ ਜਲ ਸਪਲਾਈ ਕਨਟੈਕਟ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਤਾਜੋਕੇ ਤੇ ਪਾਵਰਕਾਮ ਤੇ ਟਰਾਸਕੋ ਤੇ ਸੀਵਰੇਜ ਬੋਰਡ ਪ੍ਰਧਾਨ ਚਮਕੌਰ ਸਿੰਘ ਪਾਵਰਕਾਮ ਆਦਿ ਨੇ ਕਿਹਾ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਜਾਰੀ ਕਰਕੇ ਕਿਸਾਨ, ਮਜ਼ਦੂਰ, ਤੇ ਹੋਰ ਛੋਟੇ ਵਪਾਰੀਆਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਕਤ ਆਗੂਆਂ ਨੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਕਾਰਪੋਰੇਟ ਘਰਾਣਿਆਂ ਨੂੰ ਨਿੱਜੀਕਰਨ ਨੀਤੀ ਨਾਲ ਲਾਭ ਪਹੁੰਚਾਉਣਾ ਚਾਹੁੰਦੀ ਹੈ। ਜਦ ਕਿ ਸਾਰੇ ਵਿਭਾਗਾਂ ਦਾ ਨਿੱਜੀਕਰਨ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ। ਇਸ ਸਮੇਂ ਉਕਤ ਆਗੂਆਂ ਨੇ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੱਢੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਕੇ ਉਨ੍ਹਾਂ ਦਾ ਸੋਸਣ ਕਰ ਰਹੀ ਹੈ। ਇਸ ਮੌਕੇ ਗੁਰਜੰਟ ਸਿੰਘ ਸੁਖਪੁਰਾ, ਹਰਬੰਸ ਸਿੰਘ, ਸੁਖਦੇਵ ਸਿੰਘ ਸੁਖਪੁਰਾ, ਕਰਮਜੀਤ ਸਿੰਘ, ਕੁਲਦੀਪ ਸਿੰਘ, ਹਰਵਿੰਦਰ ਸਿੰਘ ਮੱਲੀ, ਚਮਕੌਰ ਸਿੰਘ, ਬਲਦੇਵ ਸਿੰਘ, ਮਿਲਖਾ ਸਿੰਘ ਆਦਿ ਹਾਜ਼ਰ ਸਨ।