ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਕੋਵਿਡ 19 ਮਹਾਮਾਰੀ ਦਾ ਪ੍ਰਕੋਪ ਹੁਣ ਘਟਦਾ ਨਜ਼ਰ ਆ ਰਿਹਾ ਹੈ। ਜਿਸ ਕਾਰਨ ਬਰਨਾਲਾ 'ਚ ਸੋਮਵਾਰ ਨੂੰ ਕੋਰੋਨਾ ਦਾ ਕੋਈ ਵੀ ਨਵਾ ਮਾਮਲੇ ਸਾਹਮਣੇ ਨਹੀਂ ਆਇਆ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਅਜੇ ਘਟਿਆ ਨਹੀਂ ਹੈ। ਪਰ ਇਸ ਦੇ ਬਾਵਜੂਦ ਵੀ ਲੋਕਾਂ ਨੂੰ ਕੋਰੋਨਾ ਮਹਾਮਾਰੀ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਕੋਰੋਨਾ ਮਹਾਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

-ਬਰਨਾਲਾ ਦਾ ਕੋਰੋਨਾ ਮੀਟਰ

ਕੋੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ - 2050

ਇਕਾਂਤਵਾਸ ਕੀਤੇ ਮਰੀਜ਼ਾਂ ਦੀ ਗਿਣਤੀ - 1813

ਐਕਵਿਟ ਕੇਸ -188

ਜ਼ਿਲ੍ਹੇ 'ਚ ਕੁੱਲ ਮੌਤਾਂ -49