ਚੇਤਨ ਮਹਿਰਾ, ਸੰਗਰੂਰ

ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਵਾਇਰਸ ਦੇ 15 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 4177 ਹੋ ਗਈ ਹੈ ਅਤੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 184 ਹੋ ਗਈ ਹੈ।

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਬਲਾਕ ਸ਼ੇਰਪੁਰ ਵਿਚ 1, ਬਲਾਕ ਮਾਲੇਰਕੋਟਲਾ ਵਿੱਚ 1, ਬਲਾਕ ਧੂਰੀ ਵਿਚ 2, ਬਲਾਕ ਭਵਾਨੀਗੜ੍ਹ ਵਿਚ 1, ਬਲਾਕ ਸੁਨਾਮ ਵਿਚ 1, ਬਲਾਕ ਅਮਰਗੜ੍ਹ ਵਿਚ 1, ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਚ 1, ਬਲਾਕ ਅਹਿਮਦਗੜ੍ਹ ਵਿਚ 1 ਅਤੇ ਸੰਗਰੂਰ ਵਿਚ 6 ਕੋਰੋਨਾ ਵਾਇਰਸ ਦੇ ਮਰੀਜ਼ ਆਏ ਹਨ। ਜ਼ਿਲ੍ਹੇ ਵਿਚ ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 102 ਹੋ ਗਈ ਹੈ।

ਕੋਰੋਨਾ ਵਾਇਰਸ ਕਾਰਨ ਸੰਗਰੂਰ ਜ਼ਿਲ੍ਹੇ ਵਿਚ ਮਿਸ਼ਨ ਫਤਿਹ ਤਹਿਤ 6 ਪਾਜ਼ੇਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਸਮੇਤ ਹੋਮਆਈਸੋਲੇਸ਼ਨ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ 'ਚੋਂ 5 ਮਰੀਜ਼ ਹੋਮਆਈਸੋਲੇਸ਼ਨ, 1 ਸਿਵਲ ਹਸਪਤਾਲ ਸੰਗਰੂਰ ਤੋਂ ਠੀਕ ਹੋਏ ਹਨ।