ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਤੋਂ ਲੈ ਕੇ ਅਜੇ ਤੱਕ ਕਿਸੇ ਇਕ ਵਿਅਕਤੀ 'ਚ ਵੀ ਸਾਇਡ ਇਫੇਕਟ ਦੇ ਲੱਛਣ ਸਾਹਮਣੇ ਨਹੀਂ ਆਏ ਹਨ, ਜਿਹੜੀ ਚੰਗੀ ਗੱਲ ਹੈ। ਕੋਰੋਨਾ ਵੈਕਸੀਨ ਦਾ ਟੀਕਾਕਰਨ ਹਰ ਇਕ ਵਿਅਕਤੀ ਲਈ ਜਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਗਰਗ ਨੇ ਖੁਦ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਉਰਪੰਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਬਾਅਚ ਲਈ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਜਿਸ ਤਹਿਤ ਉਨ੍ਹਾਂ ਵਲੋਂ ਜ਼ਿਲ੍ਹੇ ਅੰਦਰ 5 ਥਾਵਾਂ ਤਪਾ, ਭਦੌੜ, ਬਰਨਾਲਾ, ਮਹਿਲ ਕਲਾਂ, ਧਨੌਲਾ ਵਿਖੇ ਸੈਂਟਰਾਂ ਨੂੰ ਖੋਲਿਆ ਗਿਆ ਹੈ। ਜਿੱਥੇ ਕੋਰੋਨਾ ਵੈਕਸੀਨ ਦਾ ਟੀਕਕਾਰਨ ਕੀਤਾ ਜਾਵੇਗਾ।