400 ਲੀਟਰ ਲਾਹਣ ਤੇ 40 ਲੀਟਰ ਸ਼ਰਾਬ ਬਰਾਮਦ
400 ਲੀਟਰ ਲਾਹਣ ਤੇ 40 ਲੀਟਰ ਨਜਾਇਜ਼ ਸ਼ਰਾਬ ਬਰਾਮਦ
Publish Date: Tue, 31 Mar 2026 07:18 PM (IST)
Updated Date: Wed, 01 Apr 2026 04:13 AM (IST)
ਦੀਪਕ ਬਾਸਲ, ਪੰਜਾਬੀ ਜਾਗਰਣ, ਤਪਾ ਮੰਡੀ : ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 400 ਲੀਟਰ ਲਾਹਣ ਤੇ 40 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਜਦ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਰੇਸ਼ਮ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਤਾਜੋਕੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਤੇ ਰੱਖਣ ਦਾ ਆਦੀ ਹੈ। ਅਗਰ ਹੁਣੇ ਹੀ ਦੋਸ਼ੀ ਦੇ ਘਰ ਰੇਡ ਕੀਤੀ ਜਾਵੇ ਤਾਂ ਸਫ਼ਲਤਾ ਹੱਥ ਲੱਗ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆ ਦੋਸ਼ੀ ਦੇ ਘਰ ਰੇਡ ਕਰ ਕੇ 400 ਲੀਟਰ ਲਾਹਣ ਤੇ 40 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਜਦਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।