41 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
41 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Fri, 23 Jan 2026 04:22 PM (IST)
Updated Date: Sat, 24 Jan 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਭਦੌੜ ਦੀ ਪੁਲਿਸ ਵੱਲੋਂ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਦੌਰਾਨੇ ਗਸ਼ਤ ਦਾਣਾ ਮੰਡੀ ਭਦੌੜ ਗੋਦਾਮਾ ਵਾਲੀ ਸਾਈਡ ਬਣੇ ਕਮਰੇ ਕੋਲ ਕੁੱਝ ਨੌਜਵਾਨ ਦਿਖਾਈ ਦਿੱਤੇ ਜੋ ਇੱਕ ਲਿਫਾਫੇ ਦੀ ਫਰੋਲਾ ਫਿਰਾਲੀ ਕਰ ਰਹੇ ਸੀ। ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 41 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਜੀਵਨ ਸਿੰਘ ਉਰਫ ਜੀਮਾ ਪੁੱਤਰ ਦਰਸ਼ਨ ਸਿੰਘ ਵਾਸੀ ਤਲਵੰਡੀ ਰੋਡ ਮੱਝੂਕੇ, ਜੱਗਾ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪੱਤੀ ਮੋਹਰ ਸਿੰਘ ਬੀ ਭਦੌੜ, ਅਵਤਾਰ ਸਿੰਘ ਉਰਫ ਕਾਲਾ ਪੁੱਤਰ ਰਾਜਵਿੰਦਰ ਸਿੰਘ ਵਾਸੀ ਨੈਣੇਵਾਲ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।