125 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ 5 ਕਾਬੂ
125 ਪਾਬੰਦੀਸ਼ੁਦਾ ਗੋਲੀਆਂ ਸਮੇਤ 5 ਕਾਬੂ
Publish Date: Fri, 23 Jan 2026 04:43 PM (IST)
Updated Date: Sat, 24 Jan 2026 04:04 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 125 ਪਾਬੰਦੀਸ਼ੁਦਾ ਗੋਲੀਆਂ ਸਮੇਤ ਪੰਜ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ ਖਾਨ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਦੋਰਾਨੇ ਗਸਤ ਸ਼ੱਕੀ ਪੁਰਸ਼ਾਂ ਦੇ ਸਬੰਧ ਚ ਤਾਜੋ ਕੈਂਚੀਆ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖਬਰ ਖਾਸ ਨੇ ਆ ਕੇ ਅਹਿਲਦਗੀ ’ਚ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਪੁੱਤਰ ਗੋਰਾ ਸਿੰਘ, ਭਗਵੰਤ ਸਿੰਘ ਪੁੱਤਰ ਰਾਜਾ ਸਿੰਘ,ਗਗਨਦੀਪ ਸਿੰਘ ਪੁੱਤਰ ਸਰੂਪ ਦਾਸ, ਕਾਲਾ ਸਿੰਘ ਪੁੱਤਰ ਮਿਲਖਾ ਸਿੰਘ ਅਤੇ ਜਸਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਬਾਜੀਗਰ ਬਸਤੀ ਤਪਾ ਜੋ ਸਸਤੇ ਰੇਟ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਸ਼ਹਿਰ ’ਚ ਵੇਚਣ ਦੇ ਆਦੀ ਹਨ। ਜੋ ਇਸ ਸਮੇਂ ਨਸ਼ੀਲੀਆ ਗੋਲੀਆਂ ਵੇਚਣ ਦੀ ਤਾਕ ’ਚ ਤਾਜੋ ਰੋਡ ਅਨਾਜ ਮੰਡੀ ਤਪਾ ਵਿਖੇ ਇੱਕਠੇ ਹੋਏ ਬੈਠੇ ਹਨ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਦੋਸ਼ੀ ਕਾਬੂ ਕੀਤੇ ਜਾ ਸਕਦੇ ਹਨ। ਪੁਲਿਸ ਨੇ ਤੁਰੰਤ ਹਰਕਤ ਚ ਆਉਂਦਿਆਂ ਰੇਡ ਕਰਕੇ ਦੋਸ਼ੀਆਂਨ ਨੂੰ 125 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਦਰਬਾਰਾ ਸਿੰਘ ਪੁੱਤਰ ਸਰਬਨ ਸਿੰਘ ਵਾਸੀ ਤਪਾ ਵੀ ਇਸ ਧੰਦੇ ਚ ਉਨ੍ਹਾਂ ਦਾ ਸਹਿਯੋਗੀ ਹੈ। ਜਿਸ ਤੇ ਪੁਲਿਸ ਨੇ ਉਕਤ ਦੋਸ਼ੀ ਨੂੰ ਨਾਮਜਦ ਕਰਕੇ ਕਾਬੂ ਕੀਤੇ ਗਏ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ,ਹੌਲਦਾਰ ਇਕਬਾਲ ਸਿੰਘ, ਰਾਜਵਿੰਦਰ ਸਿੰਘ ਆਦਿ ਮੌਜੂਦ ਸਨ।