50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
50 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Fri, 23 Jan 2026 04:20 PM (IST)
Updated Date: Sat, 24 Jan 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਥਾਣਾ ਧਨੌਲਾ ਦੀ ਪੁਲਿਸ ਨੇ 50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਚੈਕਿੰਗ ਦੌਰਾਨ ਜਦੋਂ ਪੁਲ ਸੂਆ ਬਾਹੱਦ ਭੈਣੀ ਜੱਸਾ ਪੁੱਜੀ ਤਾਂ ਇਕ ਵਿਅਕਤੀ ਬੈਠਾ ਦਿਖਾਈ ਦਿੱਤਾ ਜੋ ਆਪਣੇ ਹੱਥ ’ਚ ਫੜੇ ਲਿਫਾਫੇਦੀ ਫਰੋਲਾ-ਫਰਾਲੀ ਕਰ ਰਿਹਾ ਸੀ ਜਿਸਦੀ ਤਲਾਸ਼ੀ ਕਰਨ ’ਤੇ ਉਸਤੋਂ 50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ। ਪੁਲਿਸ ਨੇ ਉਕਤ ਮਾਮਲੇ ’ਚ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।