ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨੀ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਪਲੇਟਫ਼ਾਰਮਾਂ 'ਤੇ 24ਵੇਂ ਦਿਨ ਧਰਨਾ ਜਾਰੀ ਰੱਖਦਿਆਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ। ਇਸ ਧਰਨੇ ਜਥੇਬੰਦੀ ਦੇ ਕਿਸਾਨ ਆਗੂ ਤੇ ਅੌਰਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਗਾਏ ਗਏ ਧਰਨੇ 24ਵੇਂ ਦਿਨ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੇ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਲਾਗਾਤਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 4 ਨਵੰਬਰ ਤੱਕ ਸਿਰਫ਼ ਮਾਲ ਗੱਡੀਆਂ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ ਜਦ ਕਿ ਯਾਤਰੀਆਂ ਨਾਲ ਸਬੰਧਤ ਗੱਡੀਆਂ ਬੰਦ ਰਹਿਣਗੀਆਂ। ਇਸ ਸਮੇਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਾਕੀ ਸਾਪਿੰਗ ਮਾਲਾਂ, ਪੈਟਰੋਲ ਪੰਪਾਂ, ਟੋਲ ਪਲਾਜ਼ਿਆਂ 'ਤੇ ਕਿਸਾਨ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਉਸੇ ਤਰ੍ਹਾਂ ਹੀ ਜਾਰੀ ਰਹੇਗਾ। ਇਸ ਮੌਕੇ ਬੀਕੇਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਗੁਰਦੇਵ ਸਿੰਘ ਮਾਂਗੇਵਾਲ , ਬੀਕੇਯੂ ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ, ਸਿੱਧੂਪੁਰ ਦੇ ਜਸਪਾਲ ਸਿੰਘ ਕਲਾਲਮਾਜਰਾ, ਕਾਦੀਆਂ ਦੇ ਜਗਸੀਰ ਸਿੰਘ ਛੀਨੀਵਾਲਕਲਾਂ, ਕ੍ਾਂਤੀਕਾਰੀ ਦੇ ਪਵਿੱਤਰ ਸਿੰਘ ਲਾਲੀ, ਜੈ ਕਿਸਾਨ ਦੇ ਗੁਰਬਖਸ਼ ਸਿੰਘ ਬਰਨਾਲਾ, ਕੁਲ ਹਿੰਦ ਕਿਸਾਨ ਸਭਾ ਦੇ(ਸਾਂਬਰ) ਉਜਾਗਰ ਸਿੰਘ ਬੀਹਲਾ, ਪੰਜਾਬ ਕਿਸਾਨ ਸਭਾ ਦੇ ਨਿਰੰਜਣ ਸਿੰਘ , ਬੀਕੇਯੂ ਏਕਤਾ ਡਕੌਂਦਾ ਦੀਆਂ ਅੌਰਤ ਕਿਸਾਨ ਆਗੂਆਂ ਅਮਰਜੀਤ ਕੌਰ ਕਿਹਾ ਕਿ ਭਾਵੇਂ ਵਿਧਾਨ ਸਭਾ 'ਚ ਸਰਬਸੰਮਤੀ ਨਾਲ ਕੇਂਦਰੀ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਮੰਡੀ ਕਾਨੂੰਨ, ਠੇਕਾ ਕਾਨੂੰਨ, ਜ਼ਰੂਰੀ ਵਸਤਾਂ ਸੋਧ ਕਾਨੂੰਨ ਰੱਦ ਕਰ ਦਿੱਤੇ ਹਨ ਅਤੇ ਬਿਜਲੀ ਸੋਧ ਬਿਲ-2020 ਖਿਲਾਫ ਮਤਾ ਪਾਸ ਕੀਤਾ ਹੈ। ਆਗੂਆਂ ਕਿਹਾ ਕਿ ਇਹ ਸੰਘਰਸ਼ ਦਾ ਰੂਪ ਬਦਲਿਆ ਹੈ, ਪਰ ਦਮ ਰੱਖਕੇ ਲੰਬਾ ਚੱਲਣ ਵਾਲੇ ਸੰਘਰਸ਼ ਦੀ ਤਿਆਰੀ ਕਰ ਲਈ ਗਈ ਹੈ। 5 ਨਵੰਬਰ ਤੱਕ ਰੇਲਵੇ ਸਟੇਸ਼ਨਾਂ, ਰਿਲਾਇੰਸ ਮਾਲਾਂ, ਪੈਟਰੋਲ ਪੰਪਾਂ, ਟੋਲ ਪਲਾਜਿਆਂ ਅੱਗੇ ਚੱਲ ਰਿਹਾ ਸੰਘਰਸ਼ ਉੇਸੇ ਤਰ੍ਹਾਂ ਹੋਰ ਵਧੇਰੇ ਜੋਸ਼ ਨਾਲ ਜਾਰੀ ਰਹੇਗਾ। ਇਸ ਮੌਕੇ ਜਸਪਾਲ ਸਿੰਘ ਕਲਾਮਮਾਜਰਾ, ਭਾਕਿਯੂ ਰਾਜੇਵਾਲ ਦੇ ਸਾਧੂ ਸਿੰਘ,ਨਿਰਭੈ ਸਿੰਘ ਛੰਨਾ, ਜਸਪਾਲ ਸਿੰਘ ਕਲਾਮਮਾਜਰਾ, ਜਰਨੈਲ ਸਿੰਘ ਜਵੰਧਾ ਪਿੰਡੀ ਆਦਿ, ਬੀਕੇਯੂ ਕਾਦੀਆ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਸੀਰਾ, ਕੁੱਲ ਹਿੰਦ ਕਿਸਾਨ ਸਭਾ ਦੇ ਮਜ਼ਦੂਰ ਨਿਰੰਜਦ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ, ਅਮਰਜੀਤ ਕੌਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

-ਬਾਕਸ ਨਿਊਜ਼-

-ਰਿਲਾਇੰਸ ਸਾਪਿੰਗ ਮਾਲ ਅੱਗੇ ਧਰਨਾ 24 ਵੇਂ ਦਿਨ ਵੀ ਜਾਰੀ

ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸਥਾਨਕ ਅਨਾਜ ਮੰਡੀ ਸਾਹਮਣੇ ਬਣੇ ਰਿਲਾਇੰਸ ਸਾਪਿੰਗ ਮਾਲ ਅੱਗੇ 24ਵੇਂ ਦਿਨ ਕਿਸਾਨਾਂ ਵਲੋਂ ਧਰਨਾ ਜਾਰੀ ਰੱਖ ਕੇ ਰੋਸ ਪ੍ਰਗਟਾਇਆ। ਇਸ ਮੌਕੇ ਆਗੂਆਂ ਕਿਹਾ ਕਿ ਜਿਨ੍ਹਾਂ ਸਮਾਂ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਵਾਪਸ ਉਨ੍ਹਾਂ ਸਮਾ ਸੰਘਰਸ਼ ਜਾਰੀ ਰੱਖਾਂਗੇ। ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੇ।