70 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
70 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Thu, 29 Jan 2026 06:46 PM (IST)
Updated Date: Fri, 30 Jan 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਮਹਿਲਕਲਾਂ ਦੀ ਪੁਲਿਸ ਨੇ 70 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਇਮਾਨਦਾਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਚੰਨਣਵਾਲ ਬਾਹਰਲੀਆ ਸਟੇਟਾਂ ਤੋਂ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ 70 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਵਾਈਆਂ।