ਕੈਂਪ ਦੌਰਾਨ 70 ਮਰੀਜ਼ਾਂ ਦੀ ਜਾਂਚ
ਕੈਂਪ ਦੌਰਾਨ 70 ਮਰੀਜ਼ਾਂ ਦੀ ਜਾਂਚ
Publish Date: Wed, 07 Jan 2026 04:09 PM (IST)
Updated Date: Wed, 07 Jan 2026 04:11 PM (IST)

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਸ਼ੇਰਪੁਰ : ਪਿਛਲੇ ਲੰਮੇ ਸਮੇਤ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰ ਰਹੇ ਡਾ. ਕਰਨ ਸਪੈਸ਼ਲਿਟੀ ਕਲੀਨਿਕ ਮਹਿਲ ਮੁਬਾਰਕ ਗੁਰਦੁਆਰਾ ਸਾਹਿਬ ਦੇ ਸਾਹਮਣੇ ਸ਼ਹੀਦਾਂ ਦੀ ਯਾਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 47ਵਾਂ ਨਸ਼ਾ ਛੜਾਊ ਮੁਫ਼ਤ ਚੈੱਕਅਪ ਕੈਂਪ ਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਸੰਗਰੂਰ ਦੇ ਨੇੜਲੇ ਪਿੰਡਾਂ ਦੇ 70 ਦੇ ਕਰੀਬ ਮਰੀਜ਼ਾਂ ਨੇ ਆਪਣੀ ਸਰੀਰਕ ਜਾਂਚ ਕਰਵਾ ਕੇ ਨਸ਼ਾ ਛੱਡਣ ਦੀ ਦਵਾਈ ਮੁਫਤ ਲਈ। ਉਨ੍ਹਾਂ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ ਹੁਣ ਤੱਕ ਵੱਖ ਵੱਖ ਪਿੰਡਾਂ ਅੰਦਰ ਜਿੱਥੇ ਅਨੇਕਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਸਮਾਜਿਕ ਬੁਰਾਈ ਤੋਂ ਦੂਰ ਕਰਨ ਲਈ ਲਗਾਤਾਰ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ, ਉਥੇ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁੜਾਊ ਹਸਪਤਾਲਾਂ ਵਿੱਚ ਭਰਤੀ ਕਰਵਾ ਕੇ ਇਸ ਕੋਹੜ ਤੋਂ ਮੁਕਤ ਕਰਾਉਣ ਦੇ ਯਤਨ ਵੀ ਆਰੰਭੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਆਪਣੇ ਗੁਰੂਆਂ ਅਤੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਤੋਂ ਭੜਕ ਕੇ ਨਸ਼ਿਆਂ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ ਜਿਸ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਦੱਸਿਆ ਕਿ ਕਲੀਨਿਕ ਵੱਲੋਂ ਸਰੀਰਿਕ ਬਿਮਾਰੀਆਂ ਜਿਵੇਂ ਚਮੜੀ ਤੇ ਪੇਟ ਰੋਗ, ਬਾਵਾਸੀਰ ਦੇ ਓਪਰੇਸ਼ਨ ਅਤੇ ਜੋੜਾ ਦੇ ਦਰਦ ਦਾ ਇਲਾਜ ਅਤੇ ਚੈਕਅੱਪ ਕੈਂਪ ਲਗਾਤਾਰ ਪਿੰਡਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਅਗਾਂਹ ਵਧੂ ਸੋਚ ਰੱਖਣ ਵਾਲੇ ਲੋਕਾਂ ਦੇ ਸਹਿਯੋਗ ਨਾਲ ਸਮੇਂ ਸਮੇਂ ਸਿਰ ਲਗਾਏ ਜਾ ਰਹੇ ਹਨ।