75 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
75 ਪਾਬੰਦੀਸੁਦਾ ਗੋਲੀਆਂ ਬਰਾਮਦ
Publish Date: Fri, 06 Feb 2026 03:59 PM (IST)
Updated Date: Sat, 07 Feb 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਥਾਣਾ ਬਰਨਾਲਾ ਦੀ ਪੁਲਿਸ ਨੇ 75 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਹੌਲਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਲਈ ਦਾਣਾ ਮੰਡੀ ਹੰਡਿਆਇਆ ਪੁੱਜੀ ਤਾਂ ਇਕ ਮੋਨਾ ਨੌਜਵਾਨ ਵਿਅਕਤੀ ਦਾਣਾ ਮੰਡੀ ਦੇ ਫੜ੍ਹ ’ਚ ਖੜਾ ਸੀ, ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖਕੇ ਇੱਕਦਮ ਘਬਰਾ ਕੇ ਭੱਜਣ ਲੱਗਾ। ਜਿਸਨੂੰ ਸ਼ੱਕ ਦੀ ਬਿਨ੍ਹਾ ’ਤੇ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰ ਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸਨੀ ਸਿੰਘ ਉਰਫ ਕਾਲਾ ਪੁੱਤਰ ਰਾਜੂ ਸਿੰਘ ਵਾਸੀ ਕਿਲਾ ਪੱਤੀ, ਹੰਡਿਆਇਆ ਦੱਸਿਆ। ਜਿਸਦੀ ਤਲਾਸੀ ਕਰਨ ’ਤੇ 75 ਪਾਬੰਦੀਸ਼ੁਦਾ ਗੋਲ਼ੀਆਂ ਖੁੱਲੀਆਂ ਰੰਗ ਬਦਾਮੀ ਬਰਾਮਦ ਹੋਈਆਂ।