- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ ’ਚ 799 ਮਰੀਜ਼ਾਂ ਦੀ ਜਾਂਚ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪਿੰਡ ਬਾਸੀਅਰਖ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਆਯੁਸ਼ਮਾਨ ਆਰੋਗਿਆ ਕੇਂਦਰ ਕਾਹਨਗੜ੍ਹ ਵੱਲੋਂ 24 ਸਤੰਬਰ ਨੂੰ ਵਿਸ਼ਾਲ ਆਯੁਰਵੈਦਿਕ ਤੇ ਹੋਮਿਓਪੈਥਿਕ ਸਿਹਤ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਕੀਤਾ ਗਿਆ।
ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਹਰਿੰਦਰਪਾਲ ਦੇ ਨਾਲ ਜ਼ਿਲ੍ਹਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਸੰਗਰੂਰ ਡਾ. ਸੀਮਾ ਜੈਨ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਕੈਂਪ ਲਗਾਇਆ ਗਿਆ। ਕੈਂਪ ਦਾ ਸੰਚਾਲਨ ਡਾ. ਕੁਲਵਿੰਦਰ ਸ਼ਰਮਾ, ਸੀਨੀਅਰ ਫਿਜ਼ੀਸ਼ੀਅਨ ਅਤੇ ਡਾ. ਲਲਿਤ ਕਾਂਸਲ, ਆਯੁਰਵੇਦਿਕ ਮੈਡੀਕਲ ਅਫ਼ਸਰ, ਆਯੁਸ਼ਮਾਨ ਆਰੋਗਿਆ ਕੇਂਦਰ ਕਾਹਨਗੜ੍ਹ ਵੱਲੋਂ ਕੀਤਾ ਗਿਆ।
ਕੈਂਪ ਦੌਰਾਨ ਕੁੱਲ 799 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ। ਇਨ੍ਹਾਂ ਵਿੱਚ ਆਯੁਰਵੈਦਿਕ ਡਾਕਟਰਾਂ ਤੇ 473 ਅਤੇ ਹੋਮਿਓਪੈਥਿਕ ਡਾਕਟਰਾਂ ਵੱਲੋਂ 326 ਮਰੀਜ਼ਾਂ ਦੀ ਜਾਂਚ ਕੀਤੀ ਗਈ। ਆਯੁਰਵੈਦਿਕ ਵਿਭਾਗ ਵੱਲੋਂ ਡਾ. ਮੀਨੂ ਵਾਹੀ ਅਤੇ ਡਾ. ਰੇਨੂੰ ਗੋਸਵਾਮੀ ਅਤੇ ਹੋਮਿਓਪੈਥੀ ਵਿਭਾਗ ਵੱਲੋਂ ਡਾ. ਜਸਦੀਪ ਸਿੰਘ ਤੇ ਡਾ. ਮਨਪ੍ਰੀਤ ਸਿੰਘ ਨੇ ਮਰੀਜ਼ਾਂ ਦੀ ਜਾਂਚ ਕੀਤੀ। ਰਮੇਸ਼ ਕੁਮਾਰ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਬਬੀਤਾ ਰਾਣੀ, ਕਰਨੈਲ ਸਿੰਘ, ਸੁਰਜੀਤ ਸਿੰਘ ਅਤੇ ਉਰਮਿਲਾ ਵੱਲੋਂ ਡਾਕਟਰਾਂ ਦੀ ਸਲਾਹ ਅਨੁਸਾਰ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਕਤਾਰਬੱਧ ਤੇ ਵਿਵਸਥਿਤ ਢੰਗ ਨਾਲ ਵੰਡੀਆਂ ਗਈਆਂ।
ਇਸ ਮੌਕੇ ਯੋਗਾ ਇੰਸਟ੍ਰਕਟਰ ਗੁਰਪਿਆਰ ਸਿੰਘ, ਮਨਦੀਪ ਕੌਰ, ਰੂਬਲਪ੍ਰੀਤ ਕੌਰ ਅਤੇ ਸੁਰਿੰਦਰ ਸਿੰਘ ਵੱਲੋਂ ਵੱਖ-ਵੱਖ ਯੋਗ ਆਸਣਾਂ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਬੀਐੱਮਡੀ ਟੈਸਟ ਅਤੇ ਸ਼ੂਗਰ ਦੀ ਜਾਂਚ ਵੀ ਮੁਫ਼ਤ ਕੀਤੀ ਗਈ। ਇਸ ਮੌਕੇ ਸਾਹਿਬ ਸਿੰਘ, ਗੁਰਵਿੰਦਰ ਸਿੰਘ, ਬਲਕਾਰ ਸਿੰਘ ਅਤੇ ਮੁਹੰਮਦ ਰਿਆਜ਼ ਹਾਜ਼ਰ ਸਨ।