ਛਪਾਰ ਮੇਲੇ ’ਚ 7 ਰੋਜ਼ਾ ਮੁਫ਼ਤ ਮੈਡੀਕਲ ਕੈਂਪ ਸ਼ੁਰੂ ਛਪਾਰ ਮੇਲੇ ’ਚ 7 ਰੋਜ਼ਾ ਮੁਫ਼ਤ ਮੈਡੀਕਲ ਕੈਂਪ ਸ਼ੁਰੂ
Publish Date: Thu, 24 Sep 2026 05:20 PM (IST)
Updated Date: Fri, 25 Sep 2026 04:04 AM (IST)
ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ/ਛਪਾਰ :ਪੰਜਾਬ ਦੇ ਪ੍ਰਸਿੱਧ ਇਤਿਹਾਸਕ ਛਪਾਰ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਪੁੱਜ ਰਹੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਪ੍ਰਸਿੱਧ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਵੱਲੋਂ 21ਵਾਂ 7 ਰੋਜ਼ਾ ਮੁਫ਼ਤ ਮੈਡੀਕਲ ਕੈਂਪ ਸ਼ੁਰੂ ਕੀਤਾ ਗਿਆ। ਕੈਂਪ ਦਾ ਉਦਘਾਟਨ ਛਪਾਰ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਵੱਲੋਂ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਡਾ. ਰਜਿੰਦਰ ਮਿੱਤਲ, ਪ੍ਰਧਾਨ ਡਾ. ਸੁਨੀਤ ਹਿੰਦ ਅਤੇ ਸਕੱਤਰ ਤਰਸੇਮ ਗਰਗ ਦੀ ਦੇਖ-ਰੇਖ ਹੇਠ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ, ਸਿਹਤ ਜਾਂਚ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ਰਧਾਲੂਆਂ ਦੀ ਸਹੂਲਤ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹਿੰਦ ਹਸਪਤਾਲ ਅਹਿਮਦਗੜ੍ਹ ਵੱਲੋਂ ਐਂਬੂਲੈਂਸ ਸੇਵਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਕੈਂਪ ਇੰਚਾਰਜ ਵੇਦ ਮਹਿੰਦਰਪਾਲ ਸਿੰਘ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜ਼ਰੂਰਤ ਮੁਤਾਬਕ ਉਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਜਾਵੇਗੀ। ਸੰਸਥਾ ਦੇ ਸਕੱਤਰ ਤਰਸੇਮ ਗਰਗ ਨੇ ਦੱਸਿਆ ਕਿ ਕੈਂਪ ਵਿੱਚ ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਜੇਕਰ ਕਿਸੇ ਮਰੀਜ਼ ਦੀ ਹਾਲਤ ਸਥਿਰ ਨਾ ਹੋਵੇ ਜਾਂ ਉਸ ਨੂੰ ਹੋਰ ਇਲਾਜ ਦੀ ਲੋੜ ਪਵੇ ਤਾਂ ਉਸ ਨੂੰ ਤੁਰੰਤ ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਤਬਦੀਲ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਸੰਸਥਾ ਦੇ ਖਜ਼ਾਨਚੀ ਸੰਜੇ ਮਿੱਤਲ ਪਿੰਟਾ, ਵਾਈਸ ਪ੍ਰਧਾਨ ਬਲਵਿੰਦਰ ਵਰਮਾ, ਮੈਨੇਜਰ ਅਰੁਣ ਗੁਪਤਾ, ਸਰਪ੍ਰਸਤ ਗੋਪਾਲ ਕ੍ਰਿਸ਼ਨ ਟੋਨੀ, ਸੁਰਿੰਦਰ ਸਿੰਗਲਾ, ਸੁਰਿੰਦਰ ਗੋਇਲ, ਅਨਿਲ ਗੋਇਲ, ਕੈਂਪ ਇੰਚਾਰਜ ਵੈਦ ਮਹਿੰਦਰਪਾਲ ਸਿੰਘ, ਮਿੰਟੂ ਪਟਵਾਰੀ, ਪਾਲ ਸਿੰਘ ਪੰਚ, ਹਰਵਿੰਦਰ ਸਿੰਘ ਗਰੇਵਾਲ, ਦਿਲਚੈਨ ਸਿੰਘ, ਤਪਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।