- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫਤਾਰ

ਗੁਰਜੀਤ ਸਿੰਘ ਧੌਂਸੀ, ਪੰਜਾਬੀ ਜਾਗਰਣ, ਦਿੜ੍ਹਬਾ : ਦਿੜ੍ਹਬਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 28 ਅਗਸਤ ਤੋਂ 3 ਸਤੰਬਰ ਤੱਕ ਐੱਨਡੀਪੀਐੱਸ ਐਕਟ ਤਹਿਤ 05 ਮੁੱਕਦਮੇ ਦਰਜ ਰਜਿਸਟਰ ਕਰਕੇ 08 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਐੱਨਡੀਪੀਐੱਸ ਐਕਟ ਤਹਿਤ ਦਰਜ ਇੰਨਾਂ ਵੱਖ-ਵੱਖ ਮੁੱਕਦਮਿਆਂ ਵਿੱਚ 35 ਕਿੱਲੋ ਭੁੱਕੀ ਚੂਰਾ ਪੋਸਤ, 60 ਨਸ਼ੀਲੀਆਂ ਗੋਲੀਆਂ, 02 ਕਿੱਲੋ ਗਾਂਜਾ ਅਤੇ 06 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕਰਵਾਏ ਗਏ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੀ ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ । ਇਸਤੋਂ ਇਲਾਵਾ ਇੱਕ ਚੋਰੀ ਦੇ ਮੁਕੱਦਮੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰਕੇ, 02 ਮੱਝਾਂ ਅਤੇ 01 ਕੱਟੀ ਬਰਾਮਦ ਕਰਵਾਈ ਗਈ। ਸਬ ਡਵੀਜਨ ਦਿੜ੍ਹਬਾ ਪੁਲਿਸ ਵੱਲੋਂ ਆਮ ਪਬਲਿਕ ਦੇ ਗੁੰਮ ਹੋਏ 05 ਮੋਬਾਇਲ ਫੋਨ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ।
ਸਬ ਡਵੀਜਨ ਦਿੜ੍ਹਬਾ ਦੀ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 86 ਟਰੈਫਿਕ ਚਲਾਨ ਕੀਤੇ ਅਤੇ 02 ਵਹੀਕਲ ਐੱਮਬੀ ਐੱਕਟ ਅਧੀਨ ਜ਼ਬਤ ਕੀਤੇ ਗਏ। ਇਸਤੋਂ ਇਲਾਵਾ ਅਮਨ ਕਾਨੂੰਨ ਵਿੱਚ ਖਲਲ ਪਾਉਣ ਵਾਲੇ 09 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਲਾਕਾ ਵਿੱਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਅਤੇ ਪੈਟਰੋਲਿੰਗ ਦੌਰਾਨ 52 ਸ਼ੱਕੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਬ ਡਵੀਜਨ ਦਿੜ੍ਹਬਾ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਵੱਖ-ਵੱਖ ਮੁਕੱਦਮਿਆਂ ਵਿੱਚ ਕੁੱਲ 15 ਵਿਅਕਤੀਆਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।
ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।