- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀਆਂ ’ਚ ਹੁਣ ਤੱਕ 93620 ਮੀਟ੍ਰਿਕ ਟਨ ਝੋਨੇ ਦੀ ਆਮਦ, 142 ਕਰੋੜ ਦੀ ਅਦਾਇਗੀ: : ਬੀਰਇੰਦਰ ਸਿੰਘ ਸਿੱਧੂ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਚੱਲ ਰਹੇ ਖਰੀਫ਼ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਤੇ ਕਿਸਾਨਾਂ ਨੂੰ ਭੁਗਤਾਨ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਦਿਆਂ ਆਪਣੀ ਫ਼ਸਲ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 93620 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤੱਕ ਕੁੱਲ 77600 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਜਿਸ ਵਿੱਚੋਂ 142 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 35720 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 19347 ਮੀਟ੍ਰਿਕ ਟਨ, ਪਨਸਪ ਵਲੋਂ 13718 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 8785 ਮੀਟ੍ਰਿਕ ਟਨ ਤੇ ਟਰੇਡਰਜ਼ ਵੱਲੋਂ 30 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਸਲ ਦੀ ਲਿਫਟਿੰਗ ਵੀ ਨਾਲੋ-ਨਾਲ ਚੱਲ ਰਹੀ ਹੈ ਜਿਸ ਦੇ ਚਲਦਿਆਂ ਪਨਗ੍ਰੇਨ ਵਲੋਂ 15098 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 5549 ਮੀਟ੍ਰਿਕ ਟਨ, ਪਨਸਪ ਵੱਲੋਂ 7511 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 3814 ਮੀਟ੍ਰਿਕ ਟਨ ਅਤੇ ਟ੍ਰੇਡ ਰਜ਼ ਵਲੋਂ 30 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।