ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਭਰੋਸੇ 'ਚ ਲੈਣ ਤੋਂ ਬਿਨ੍ਹਾਂ ਹੀ ਪਾਸ ਕੀਤੇ ਖੇਤੀ ਤੇ ਕਿਸਾਨ ਵਿਰੋਧੀ ਬਿੱਲ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪੂਰੀ ਤਰ੍ਹਾਂ ਰੱਦ ਕਰ ਦੇਣ ਦੀ ਖੁਸ਼ੀ 'ਚ ਮਹਾਰਿਸ਼ੀ ਵਾਲਮੀਕਿ ਚੌਂਕ 'ਚ ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਮੱਖਣ ਸ਼ਰਮਾ ਦੀ ਅਗਵਾਈ 'ਚ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਿਢੱਲੋਂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਾਂਗਰਸੀਆਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਕਾਂਗਰਸੀਆਂ ਨੇ ਖੇਤੀ ਤੇ ਕਿਸਾਨਾਂ ਦਾ ਰਾਖਾ, ਕੈਪਟਨ ਅਮਰਿੰਦਰ ਸਿੰਘ, ਦੇ ਅਕਾਸ਼ ਗੂੰਜਾਉ ਨਾਅਰੇ ਵੀ ਲਾਏ। ਮੀਡੀਆ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਕੇਵਲ ਸਿੰਘ ਿਢੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਹ ਮਹਾਨ ਲੀਡਰ ਹੈ, ਜਿਸ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਪਾਣੀਆਂ ਦੇ ਸਮਝੌਤੇ ਰੱਦ ਕਰਕੇ ਇੱਕ ਇਤਹਾਸਿਕ ਕੰਮ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਣੀਆਂ ਦਾ ਰਾਖਾ ਦੇ ਖਿਤਾਬ ਦਿੱਤਾ। ਿਢੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਅਤੇ ਕਿਸਾਨ ਵਿਰੋਧੀ ਬਿਲਾਂ ਤੋਂ ਚਿੰਤਾ 'ਚ ਡੁੱਬੇ ਤੇ ਸੜ੍ਹਕਾਂ ਤੇ ਉੱਤਰੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਤੇ ਕਿਸਾਨ ਵਿਰੋਧੀ ਬਿਲਾਂ ਨੂੰ ਰੱਦ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਅੱਜ ਹਰ ਪੰਜਾਬੀ ਤੇ ਪੰਜਾਬ ਤੇ ਕਿਸਾਨ ਹਿਤੈਸ਼ੀ ਵਿਅਕਤੀ ਦੇ ਦਿਲ 'ਚੋਂ ਇੱਕੋ ਹੀ ਅਵਾਜ਼ ਨਿਕਲ ਰਹੀ ਹੈ, ਖੇਤੀ ਤੇ ਕਿਸਾਨਾਂ ਦਾ ਰਾਖਾ, ਕੈਪਟਨ ਅਮਰਿੰਦਰ ਸਿੰਘ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਪਰਵਾਹ ਨਾ ਕਰਦਿਆਂ, ਇਹ ਕਿਸਾਨ ਹਿਤੈਸ਼ੀ ਕਦਮ ਚੁੱਕਿਆ ਹੈ। ਿਢੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਿਸਾਨਾਂ ਦੇ ਹਿੱਤਾਂ ਦੀ ਖਾਤਰ ਆਪਣੀ ਕੁਰਸੀ ਨੂੰ ਵੀ ਦਾਅ ਤੇ ਲਾ ਦਿੱਤਾ ਹੈ, ਉਨ੍ਹਾਂ ਕਿਸਾਨਾਂ ਦੇ ਹਿੱਤਾਂ ਲਈ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਤੱਕ ਦੇਣ ਦੀ ਪੇਸ਼ਕਸ਼ ਕਰਕੇ ਕਿਸਾਨਾਂ ਤੇ ਪੰਜਾਬੀਆਂ ਦਾ ਮਨ ਮੋਹ ਲਿਆ ਹੈ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਦਲੇਰਾਨਾ ਕਦਮ , ਤਿਆਗ ਦੀ ਭਾਵਨਾ ਤੇ ਕਿਸਾਨ ਹਿਤੈਸ਼ੀ ਫੈਸਲਾ ਲੈਣ ਲਈ, ਉਨਾਂ ਦਾ ਧੰਨਵਾਦ ਕੀਤਾ। ਸ਼ਰਮਾ ਨੇ ਕਿਹਾ ਕਿ ਹਲਕਾ ਇੰਚਾਰਜ ਤੇ ਵਿਕਾਸ ਪੁਰਸ਼ ਕੇਵਲ ਸਿੰਘ ਿਢੱਲੋਂ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ ਮੁਤਾਬਿਕ ਜਿਲ੍ਹੇ ਦੇ ਲੋਕ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ,, ਖੇਤੀ ਅਤੇ ਕਿਸਾਨਾਂ ਦਾ ਰਾਖਾ, ਖਿਤਾਬ ਨਾਲ ਸਨਮਾਨਿਤ ਕਰਨ ਦਾ ਪ੍ਰਰੋਗਰਾਮ ਉਲੀਕਣਗੇ। ਇਸ ਮੌਕੇ ਜਿਲ੍ਹਾ ਪ੍ਰਰੀਸ਼ਦ ਦੀ ਚੇਅਰਪਰਸਨ ਸਰਬਜੀਤ ਕੌਰ ਖੁੱਡੀ ਕਲਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਮਿੱਤਲ, ਕਾਂਗਰਸ ਦੇ ਜਿਲ੍ਹਾ ਸਕੱਤਰ ਹਰਵਿੰਦਰ ਸਿੰਘ ਚਹਿਲ, ਯੂਥ ਆਗੂ ਜੌਂਟੀ ਮਾਨ, ਬਲਾਕ ਪ੍ਰਧਾਨ ਸਤੀਸ਼ ਜੱਜ, ਦੀਪ ਸੰਘੇੜਾ, ਹੈਪੀ ਿਢੱਲੋਂ, ਕਿ੍ਸ਼ਨ ਚੰਣਨਵਾਲੀਆ, ਸ਼ਹਿਰੀ ਪ੍ਰਧਾਨ ਮਨੀਸ਼ ਕਾਕਾ, ਯੂਥ ਆਗੂ ਜੱਗਾ ਸਿੰਘ ਸੰਧੂ, ਯੂਥ ਕਾਂਗਰਸ ਦੇ ਜਿਲ੍ਹਾ ਵਾਈਸ ਪ੍ਰਧਾਨ ਡਿੰਪਲ ਉਪਲੀ, ਮਹਿਲਾ ਕਾਂਗਰਸ ਦੀ ਜਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਕੌਰ, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਬਰਨਾਲਾ ਦੇ ਪ੍ਰਧਾਨ ਵਿੱਕੀ ਢੋਲੀ ਆਦਿ ਕਾਂਗਰਸੀ ਨੇਤਾ ਹਾਜ਼ਰ ਸਨ।