ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ : ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਪੁਲਿਸ ਥਾਣਾ ਦਿੜ੍ਹਬਾ ਵਿਚ ਵਿਧਾਨ ਸਭਾ ਹਲਕਾ ਦਿੜ੍ਹਬਾ (ਰਾਖਵਾਂ) ਤੋਂ 2022 ਵਿਚ ਕਾਂਗਰਸ ਦੇ ਉਮੀਦਵਾਰ ਮਾਸਟਰ ਅਜੈਬ ਸਿੰਘ ਰਟੋਲਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਦਰਅਸਲ, ਚੋਣਾਂ ਸਮੇਂ ਚੋਣ ਖਰਚ ਅਬਜ਼ਰਬਰ ਨੇ ਡੇਢ ਲੱਖ ਰੁਪਏ ਜ਼ਬਤ ਕੀਤੇ ਸਨ, ਇਸ ਦੀ ਜਾਂਚ ਚੱਲ ਰਹੀ ਸੀ। ਡੀਐੱਸਪੀ ਦਿੜ੍ਹਬਾ ਪਿ੍ਰਥਵੀ ਸਿੰਘ ਚਹਿਲ ਨੇ ਦੱਸਿਆ ਕਿ ਚੋਣ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਨੇ ਪੱਤਰ ਭੇਜਿਆ ਸੀ, ਇਸ ਪੱਤਰ ਦੇ ਅਧਾਰ 'ਤੇ ਅਜੈਬ ਸਿੰਘ ਰਟੋਲਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕੀਤੀ ਹੈ। ਮਾਸਟਰ ਰਟੋਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ, ਉਹ ਲਗਾਤਾਰ ਤਿੰਨ ਵਾਰ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਚੁੱਕੇ ਹਨ।