- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਕਾਲਜ ਦੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਵੱਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਸ਼ਾਨਦਾਰ ਫ੍ਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਅਤੇ ਪ੍ਰੋ. ਗੁਰਤੇਜ ਸਿੰਘ ਵੱਲੋਂ ਸਰਸਵਤੀ ਮਾਤਾ ਦੀ ਪੂਜਾ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ। ਵਿਦਿਆਰਥੀਆਂ ਵੱਲੋਂ ਗੀਤ, ਗਿੱਧਾ, ਭੰਗੜਾ, ਡਾਂਸ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਜਿਨ੍ਹਾਂ ਦੀ ਤਿਆਰੀ ਕਾਲਜ ਦੇ ਸੱਭਿਆਚਾਰ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਅਵਤਾਰ ਸਿੰਘ, ਪ੍ਰੋ. ਰਣਜੀਤ ਕੌਰ ਅਤੇ ਪ੍ਰੋਫੈਸਰ ਬਲਜਿੰਦਰ ਕੌਰ ਦੁਆਰਾ ਕਰਵਾਈ ਗਈ। ਵੱਖ-ਵੱਖ ਮਨੋਰੰਜਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮਿਸਟਰ ਫਰੈਸ਼ਰ ਮਨਜਿੰਦਰ ਸਿੰਘ ਅਤੇ ਮਿਸ ਫਰੈਸ਼ਰ ਖੁਸ਼ਪ੍ਰੀਤ ਕੌਰ ਅਤੇ ਮਿਸ ਪੰਜਾਬਣ ਖੁਸ਼ਪ੍ਰੀਤ ਕੌਰ ਦੀ ਚੋਣ ਲਈ ਵੀ ਵਿਸ਼ੇਸ਼ ਮੁਕਾਬਲਾ ਕਰਵਾਇਆ। ਪ੍ਰਿੰਸੀਪਲ ਨੇ ਨਵੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਕਾਲਜ ਵਿੱਚ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕਤਾ, ਆਪਸੀ ਸਾਂਝ ਅਤੇ ਟੀਮ-ਭਾਵਨਾ ਪੈਦਾ ਕਰਨ ਵਿੱਚ ਸਹਾਇਕ ਹੁੰਦੇ ਹਨ।ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਜੀ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਲਾਕੇ ਦੇ ਸਹਿਯੋਗ ਨਾਲ ਨੈਸ਼ਨਲ ਕਾਲਜ ਭੀਖੀ ਇਲਾਕੇ ਦੀ ਨਾਮਵਰ ਸੰਸਥਾ ਬਣ ਚੁੱਕਿਆ ਹੈ। ਇਹ ਸਾਰਾ ਪ੍ਰੋਗਰਾਮ ਕੋਆਰਡੀਨੇਟਰ ਪ੍ਰੋਫੈਸਰ ਬਿਕਰਮਜੀਤ ਕੌਰ ਦੀ ਦੇਖਰੇਖ ਹੇਠ ਕਰਵਾਇਆ ਗਿਆ। ਇਸ ਦੌਰਾਨ ਮੰਚ ਦਾ ਸੰਚਾਲਨ ਪ੍ਰੋਫੈਸਰ ਜਸਵਿੰਦਰ ਸਿੰਘ ਦੇ ਦੁਆਰਾ ਕੀਤਾ ਗਿਆ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ,ਪ੍ਰੋਫੈਸਰ ਹਰਬੰਸ ਸਿੰਘ,ਪ੍ਰੋ. ਨੀਤੂ, ਪ੍ਰੋ. ਗਗਨਦੀਪ ਕੌਰ, ਪ੍ਰੋ. ਕਰਮਜੀਤ ਕੌਰ ਅਤੇ ਨਿਰਮਲ ਸਿੰਘ ਹਾਜ਼ਰ ਸਨ।