ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sat, 03 Jan 2026 05:06 PM (IST)
Updated Date: Sun, 04 Jan 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਦੌੜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਰਨ ਛੋਹ ਪ੍ਰਾਪਤ ਨਗਰੀ ਭਦੌੜ ਅੰਦਰ ਗੁਰੁਦਆਰਾ ਸਾਹਿਬ ਦਸਵੀਂ ਪਾਤਸ਼ਾਹੀ ਅੰਦਰਲਾ ਤੋਂ ਸਮੂਹ ਇਲਾਕਾ ਸੰਗਤ ਦੇ ਸਹਿਯੋਗ ਨਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਜਥੇਦਾਰ ਬਲਦੇਵ ਸਿੰਘ ਚੂੰਘਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਚੇਤੇ ਤੌਰਤੇ ਸ਼ਿਰਕਤ ਕੀਤੀ। ਉਨ੍ਹਾ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਰ ਕੀਤੇ ਜਾ ਰਹੇ ਅੰਮ੍ਰਿਤਪਾਲ ਕਰਨ ਦੀ ਕਰਨ ਪ੍ਰੇਰਿਤ ਕਰਨ ਉਪਰੰਤ ਪੰਜ ਪਿਆਰੇ ਨੂੰ ਸਿਰਪਾਓ ਭੇਂਟ ਕੀਤੇ ਅਤੇ ਮੁੱਖ ਕਥਾ ਵਾਚਕ ਭਾਈ ਸਤਨਾਮ ਸਿੰਘ ਨੇ ਅਰਦਾਸ ਕਰਕੇ ਨਗਰ ਕੀਰਤਨ ਰਵਾਨਾ ਕੀਤਾ। ਇਸ ਨਗਰ ਕੀਤਰਨ ਦੌਰਾਨ ਗੁਰੂ ਦੀਆਂ ਫੋਜਾਂ ਵਲੋਂ ਜਿੱਥੇ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਸਤਿਕਾਰ ਕਮੇਟੀ ਦੇ ਨੌਜਵਾਨਾਂ ਵਲੋਂ ਪੂਰੇ ਕਸਬੇ ਅੰਦਰ ਕਲੀ ਪਾਈ ਗਈ ਅਤੇ ਪੜਾਵਾਂ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਨਗਰ ਕੀਤਰਨ ਕਸਬੇ ਦੇ ਵੱਖ-ਵੱਖ ਪੜਾਵਾਂ ਉਪਰ ਗੁਰਬਾਣੀ ਦਾ ਪ੍ਰਚਾਰ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਮੈਨੇਜ਼ਰ ਜਗਦੇਵ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਅਮਰ ਸਿੰਘ ਬੀਏ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਬਲਾਕ ਪ੍ਰਧਾਨ ਰਾਜਵੀਰ ਸਿੰਗਲਾ, ਸ਼ਹਿਰੀ ਪ੍ਰਧਾਨ ਅਮਨਿੰਦਰ ਸਿੰਘ ਗੋਲਡੀ ਆਦਿ ਹਾਜ਼ਰ ਸਨ।