- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਨੇ ਕੀਤੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ, ਜਤਿੰਦਰ ਪਾਲ ਸਿੰਘ ਹੈਪੀ, ਬਲਵਿੰਦਰ ਸਿੰਘ ਰੂਬੀ, ਸੰਜੇ ਕੁਮਾਰ ਬੰਟੀ, ਲਖਬੀਰ ਸਿੰਘ ਲੱਖਾ, ਮੋਹਨ ਸਿੰਘ, ਮਨਪ੍ਰੀਤ ਸਿੰਘ ਗੋਲਡੀ, ਅਰਵਿੰਦਰ ਪਾਲ ਸਿੰਘ ਦੀ ਦੇਖ-ਰੇਖ ਹੇਠਾਂ ਨਗਾਰੇ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਸਨੀ ਖਾਲਸਾ ਬੈਂਡ ਨੇ ਮਧੁਰ ਧੁੰਨਾਂ ਖਿਲਾਰੀਆਂ। ਬੀਬੀਆਂ ਅਤੇ ਬੱਚੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਅੱਗੇ ਝਾੜੂਆਂ ਨਾਲ ਰਸਤੇ ਨੂੰ ਸਾਫ ਕਰਨ ਦੀ ਸੇਵਾ ਕੀਤੀ ਗਈ।
ਇਸ ਮੌਕੇ ਹਜ਼ੂਰੀ ਰਾਗੀ ਭਾਈ ਪ੍ਰਭਜੋਤ ਸਿੰਘ ਖਾਲਸਾ ਦੇ ਰਾਗੀ, ਕਰਤਾਰ ਸਿੰਘ, ਮਨਪ੍ਰੀਤ ਸਿੰਘ ਗੋਲਡੀ, ਸੁਰਿੰਦਰ ਪਾਲ ਸਿੰਘ ਸਿਦਕੀ, ਦਲਵੀਰ ਸਿੰਘ ਬਾਬਾ, ਸੰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਸਵਰਨ ਕੌਰ, ਪਰਵਿੰਦਰ ਕੌਰ, ਗੁਰਲੀਨ ਕੌਰ, ਰੇਖਾ ਰਾਣੀ, ਕਿਰਨ ਦੂਆ, ਮਨਜੀਤ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ, ਨਿਸ਼ਾ ਰਾਣੀ, ਮਹਿਕਪ੍ਰੀਤ ਕੌਰ ਆਦਿ ਨੇ ਸ਼ਬਦਾਂ ਦਾ ਗਾਇਨ ਕਰਦਿਆਂ ਅਧਿਆਤਮਿਕ ਮਾਹੌਲ ਸਿਰਜ ਦਿੱਤਾ। ਨਗਰ ਕੀਰਤਨ ਦੇ ਰਸਤੇ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬ, ਗੁਰੂ ਨਾਨਕਪੁਰਾ ਵਿਖੇ ਪੀ੍ਤਮ ਸਿੰਘ ਪ੍ਧਾਨ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਗੁਰਪ੍ਰੀਤ ਸਿੰਘ ਰੋਬਿਨ, ਦਮਨਜੀਤ ਸਿੰਘ, ਗਗਨਦੀਪ ਸਿੰਘ ਗੱਗੀ, ਜਸਵਿੰਦਰ ਸਿੰਘ ਟੁਰਨਾ, ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਆਦਿ ਵੱਲੋਂ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਜਗਤਾਰ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰੀਤ, ਸੁਰਿੰਦਰ ਪਾਲ ਸਿੰਘ ਸਿਦਕੀ, ਕੁਲਵੀਰ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ, ਬੀਬੀ ਬਲਵੰਤ ਕੌਰ, ਸੰਤੋਸ਼ ਕੌਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮੁਸਲਿਮ ਭਾਈਚਾਰੇ ਵੱਲੋਂ ਵੀ ਗੁਰੂ ਸਾਹਿਬ ਦਾ ਸਤਿਕਾਰ ਅਤੇ ਸੰਗਤਾਂ ਲਈ ਸੇਵਾ ਕਰ ਕੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਵੱਖ-ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਅਤੇ ਮੁਹੱਲਿਆਂ ਵਾਸੀਆਂ ਵੱਲੋਂ ਸੰਗਤਾਂ ਲਈ ਠੰਢੇ-ਮਿੱਠੇ ਜਲ, ਸ਼ੇਕ, ਜਲ ਜ਼ੀਰਾ, ਫਲ ਅਤੇ ਹੋਰਨਾਂ ਖਾਣ ਵਾਲੀਆਂ ਵਸਤਾਂ ਦੇ ਲੰਗਰ ਲਾਏ ਗਏ। ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੋਈ।