ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ
Publish Date: Wed, 04 Feb 2026 04:01 PM (IST)
Updated Date: Wed, 04 Feb 2026 04:05 PM (IST)
- ਹਲਕਾ ਕੋਆਰਡੀਨੇਟਰ ਸੋਨੂੰ ਵਰਮਾ ਨੇ ਦਿੱਤੀ ਮੁਬਾਰਕਬਾਦ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ
ਸੁਨਾਮ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੁੱਧਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਬਖਸ਼ੀਵਾਲਾ ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ਼ ਅਤੇ ਬਾਘਾ ਬਾਰਡਰ ਜਾਣ ਉਪਰੰਤ ਜਥਾ ਵਾਪਿਸ ਪਰਤੇਗਾ। ਸ਼ਰਧਾਲੂਆਂ ਨੂੰ ਰਵਾਨਾ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਸੋਨੂੰ ਵਰਮਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਨੂੰ ਰਵਾਨਾ ਕੀਤਾ ਗਿਆ ਹੈ। ਇਹ ਸ਼ਰਧਾਲੂ ਵੱਖ-ਵੱਖ ਥਾਵਾਂ ’ਤੇ ਜਾ ਕੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨਗੇ। ‘ਆਪ’ ਦੇ ਹਲਕਾ ਕੋਆਰਡੀਨੇਟਰ ਸੋਨੂੰ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੰਜਾਬ ਸਰਕਾਰ ਦਾ ਇਹ ਨੇਕ ਉਪਰਾਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ। ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਰਹੀ ਹੈ ਅਤੇ ਬਜ਼ੁਰਗ ਵੀ ਖੁਸ਼ੀ ਅਤੇ ਉਤਸ਼ਾਹ ਨਾਲ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਇਹ ਪਹਿਲੀ ਸਰਕਾਰ ਹੈ ਜਿਸ ਵੱਲੋਂ ਹਰ ਵਰਗ ਦਾ ਖਿਆਲ ਰੱਖਿਆ ਜਾ ਰਿਹਾ ਹੈ।