- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੀਰਥਾਂ ਨਾਲ ਜੁੜੀ ਆਸ ਨੂੰ ਮਿਲਿਆ ਸਫ਼ਰ: ਬਰਿੰਦਰ ਗੋਇਲ

ਪਿੰਡ ਅੰਨਦਾਣਾ ਅਤੇ ਮਹਾਂ ਸਿੰਘ ਵਾਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸੰਗਤ ਰਵਾਨਾ
ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਪਿੰਡ ਅੰਨਦਾਣਾ ਅਤੇ ਮਹਾਂ ਸਿੰਘ ਵਾਲਾ ਤੋਂ ਸੰਗਤ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੰਨਦਾਣਾ ਤੋਂ ਦੋ ਬੱਸਾਂ ਅਤੇ ਮਹਾਂ ਸਿੰਘ ਵਾਲਾ ਤੋਂ ਸੰਗਤ ਦੀ ਬੱਸ ਨੂੰ ਰਵਾਨਾ ਕਰਦਿਆਂ ਸ਼ਰਧਾਲੂਆਂ ਨੂੰ ਸੁਖਦ ਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸਕੀਮ ਸਿਰਫ਼ ਇੱਕ ਯਾਤਰਾ ਦੀ ਸਹੂਲਤ ਨਹੀਂ, ਸਗੋਂ ਉਨ੍ਹਾਂ ਲੋਕਾਂ ਦੀ ਚਿਰੋਕਣੀ ਧਾਰਮਿਕ ਇੱਛਾ ਨੂੰ ਸਾਕਾਰ ਕਰਨ ਦਾ ਸਾਧਨ ਹੈ, ਜੋ ਵਡੇਰੀ ਉਮਰ ਜਾਂ ਆਰਥਿਕ ਤੰਗੀ ਕਾਰਨ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ।
ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਆਰਾਮਦਾਇਕ ਏਸੀ ਬੱਸਾਂ ਰਾਹੀਂ ਯਾਤਰਾ ਕਰਵਾਉਣ ਦੇ ਨਾਲ ਰਹਿਣ ਅਤੇ ਖਾਣ-ਪੀਣ ਦੇ ਪ੍ਰਬੰਧਾਂ ਦਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸੀਕੇਸ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਸੁਚੱਜੇ ਪ੍ਰਬੰਧਾਂ ਨਾਲ ਉਨ੍ਹਾਂ ਲਈ ਤੀਰਥ ਦਰਸ਼ਨਾਂ ਦੀ ਇੱਛਾ ਨੂੰ ਪੂਰਾ ਕਰਨ ਦਾ ਰਾਹ ਸੁਖਾਲਾ ਹੋਇਆ ਹੈ।