- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰੋਵਰ 'ਚ ਬਰੇਤੀ ਪਾਉਣ ਦੀ ਕਾਰ ਸੇਵਾ ਲਈ ਵੱਡੀ ਗਿਣਤੀ 'ਚ ਪੁੱਜੀ ਸੰਗਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਚੀਮਾ ਮੰਡੀ : ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰ ਸੇਵਾ ਤੋਂ ਬਾਅਦ ਵੱਡੀ ਗਿਣਤੀ 'ਚ ਇੱਕਤਰ ਹੋਈ ਸੰਗਤ ਦੇ ਸਹਿਯੋਗ ਨਾਲ ਸਰੋਵਰ ਵਿੱਚ ਬਰੇਤੀ ਪਾਉਣ ਦੀ ਸੇਵਾ ਕੀਤੀ। ਇਸ ਮਹਾਨ ਕਾਰ ਸੇਵਾ ਦੀ ਅਰੰਭਤਾ ਦੀ ਅਰਦਾਸ ਭਾਈ ਭਾਈ ਮੱਖਣ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੁਆਰਾ ਕੀਤੀ ਗਈ। ਇਸ ਮਹਾਨ ਕਾਰ ਸੇਵਾ ’ਚ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਕਾਂਗਰਸੀ ਆਗੂ ਰਾਜਿੰਦਰ ਦੀਪਾ ਤੋਂ ਇਲਾਵਾ ਇਲਾਕੇ ਭਰ ਦੀ ਸੰਗਤ ਅਤੇ ਨਗਰ ਚੀਮਾ ਦੀ ਸੰਗਤ ਨੇ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਇਸ ਮੌਕੇ ਗੁਰਦੁਆਰਾ ਜਨਮ ਅਸਥਾਨ ਚੀਮਾ ਦੇ ਸੇਵਾਦਾਰ ਕਰਮਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਰਿਸੀਵਰ ਜਥੇਦਾਰ ਦਰਬਾਰਾ ਸਿੰਘ, ਮੈਨੇਜਰ ਜਰਨੈਲ ਸਿੰਘ, ਉਪ ਮੈਨੇਜਰ ਭਾਈ ਜਸਵੀਰ ਸਿੰਘ, ਹਰਮੇਸ਼ ਸਿੰਘ ਖਜ਼ਾਨਚੀ, ਉਪ ਗ੍ਰੰਥੀ ਭਾਈ ਜਗਤਾਰ ਸਿੰਘ, ਕੇਵਲ ਸਿੰਘ ਨੰਦਾ, ਹਰਦੇਵ ਸਿੰਘ ਨਿੱਕਾ ਸੋਹਲ, ਸੇਵਾਦਾਰ ਦਰਸ਼ਨ ਸਿੰਘ, ਨਗਰ ਪੰਚਾਇਤ ਚੀਮਾ ਦੇ ਪ੍ਰਧਾਨ ਬਲਜਿੰਦਰ ਕੌਰ, ਆਪ ਆਗੂ ਬੀਰਬਲ ਸਿੰਘ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਸਾਬਕਾ ਪ੍ਰਧਾਨ ਨਗਰ ਪੰਚਾਇਤ ਅਵਤਾਰ ਸਿੰਘ ਤਾਰੀ, ਪਰਮਜੀਤ ਸਿੰਘ ਨਿੱਕਾ, ਜਗਤਾਰ ਸਿੰਘ ਬਾਬੇ ਕਾ, ਦਰਸ਼ਨ ਬਾਬੇ ਕਾ,ਮਾਰਕੀਟ ਕਮੇਟੀ ਚੀਮਾ ਦੇ ਚੇਅਰਮੈਨ ਗੁਰਮੀਤ ਸਿੰਘ ਗੀਤੀ,ਕਲੱਬ ਪ੍ਰਧਾਨ ਕਾਕਾ ਸਿੰਘ ਧਾਲੀਵਾਲ,ਜਸਵੀਰ ਸਿੰਘ ਚੀਮਾ ਚੇਅਰਮੈਨ ਪੈਰਾਮਾਊਂਟ ਸਕੂਲ ਚੀਮਾ, ਸਰਬਜੀਤ ਸਿੰਘ ਬਾਗਵਾਲਾ, ਕੌਸਲਰ ਕੁਲਦੀਪ ਸਿੰਘ ਸਿੱਧੂ, ਯੂਥ ਆਗੂ ਜਿੰਦ ਚੀਮਾ ਮੌਜੂਦ ਸੀ।