- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬੇ ਕੀ ਬਰਾਤ ’ਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਦੀ ਪ੍ਰਬੰਧਕ ਕਮੇਟੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਸਾਂਝੇ ਉਪਰਾਲੇ ਅਧੀਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਬਾਬੇ ਕੀ ਬਰਾਤ ਨੂੰ ਸ਼ਬਦ ਚੌਂਕੀ ਦੇ ਰੂਪ ਵਿੱਚ ਕੀਤਾ ਗਿਆ। ਸਥਾਨਿਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਤੋਂ ਇਸ ਬਰਾਤ ਦੀ ਰਵਾਨਗੀ ਦੀ ਅਰਦਾਸ ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ ਨੇ ਕੀਤੀ। ਨਰਿੰਦਰ ਪਾਲ ਸਿੰਘ ਸਾਹਨੀ ਸਕੱਤਰ ਗੁਰਦੁਆਰਾ ਨਾਨਕ ਪੁਰਾ ਨੇ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਇਸ ਮੌਕੇ ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭੁਪਿੰਦਰ ਸਿੰਘ ਲਹਿਲ, ਪ੍ਰਧਾਨ ਨਗਰ ਕੌਂਸਲ ਦੇ ਨਾਲ ਅਮਰਜੀਤ ਸਿੰਘ ਟੀਟੂ ਡਾਇਰੈਕਟਰ ਕੋ ਆਪਰੇਟਿਵ ਬੈਂਕ, ਕੌਂਸਲਰ ਮਨੀ ਕਥੂਰੀਆ ਤੇ ਰਿਤੂ ਕੰਡਾ, ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਤੇ ਭਾਈ ਸਤਵਿੰਦਰ ਸਿੰਘ ਭੋਲਾ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸੰਤ ਪੁਰਾ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਓ ਭੇਂਟ ਕੀਤੇ ਗਏ।
ਉਪਰੰਤ ਕੁਲਵੀਰ ਸਿੰਘ, ਹਮੀਰ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀ ਮੁਖੀ ਬੀਬੀ ਬਲਵੰਤ ਕੌਰ, ਸੰਤੋਸ਼ ਕੌਰ, ਜਤਿੰਦਰ ਕੌਰ ਤੇ ਮਹੱਲੇ ਦੀਆਂ ਸੰਗਤਾਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ। ਪ੍ਰਬੰਧਕ ਕਮੇਟੀ ਦੇ ਜਸਵਿੰਦਰ ਸਿੰਘ ਸਾਹਨੀ ਰਵੀਨ, ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਪ੍ਰੀਤ ਸਿੰਘ ਰੋਬਿਨ, ਗਗਨਜੀਤ ਸਿੰਘ ਗੱਗੀ, ਦਮਨਜੀਤ ਸਿੰਘ ਸਰਨਾ, ਗੁਰਮੀਤ ਸਿੰਘ ਸਾਹਨੀ ਦੀ ਦੇਖ ਰੇਖ ਅਤੇ ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਰਵਾਨਾ ਹੋਈ ਬਰਾਤ ਵਿੱਚ ਬੈਂਡ ਪਾਰਟੀ ਨੇ ਮਧੁਰ ਧੁੰਨਾਂ ਬਥੇਰੀਆਂ ਜਦੋਂ ਕਿ ਰੂਟ ਦੇ ਦੌਰਾਨ ਬੀਬੀ ਗੁਰਲੀਨ ਕੌਰ, ਮਹਿਕਪ੍ਰੀਤ ਕੌਰ, ਪਰਵਿੰਦਰ ਕੌਰ, ਰੇਖਾ ਰਾਣੀ, ਕਿਰਨ ਦੂਆ, ਮਨਜੀਤ ਕੌਰ, ਸੁਰਿੰਦਰ ਕੌਰ, ਨਿਸ਼ਾ ਰਾਣੀ, ਕੁਲਵਿੰਦਰ ਕੌਰ, ਹਰਵਿੰਦਰ ਕੌਰ ਤੋਂ ਇਲਾਵਾ ਪ੍ਰਭਜੋਤ ਸਿੰਘ ਖਾਲਸਾ, ਸੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਗੁਰਿੰਦਰ ਸਿੰਘ ਗੁਜਰਾਲ, ਗੁਰਮੀਤ ਸਿੰਘ ਸਾਹਨੀ, ਬੋਨੀ ਸਾਹਨੀ ਆਦਿ ਵੱਲੋਂ ਗੁਰਬਾਣੀ ਸ਼ਬਦਾਂ ਦਾ ਗਾਇਨ ਕਰਦਿਆਂ ਅਧਿਆਤਮਕ ਮਾਹੌਲ ਸਿਰਜਿਆ। ਰੂਟ ਦੇ ਵੱਖ-ਵੱਖ ਪੜਾਵਾਂ ਤੇ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਖਤਰੀ ਮਹਾਂ ਸਭਾ ਵੱਲੋਂ ਮਨਪ੍ਰੀਤ ਸਿੰਘ ਸੇਠੀ, ਰਾਜਵਿੰਦਰ ਸਿੰਘ ਲੱਕੀ, ਮਨਪ੍ਰੀਤ ਸਿੰਘ ਗੋਲਡੀ , ਹਰਬੰਸ ਸਿੰਘ ਕੁਮਾਰ, ਸੁਖਵਿੰਦਰ ਕੌਰ ਨੇ , ਮੁੰਡਾ ਪੰਚਾਇਤ ਬਰਾਦਰੀ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਪ੍ਰਸ਼ੋਤਮ ਗਾਭਾ, ਪੂਰਨ ਚੰਦ ਸ਼ਰਮਾ ਵੱਲੋਂ ਨਿੱਘਾ ਸਵਾਗਤ ਅਤੇ ਵੱਖ ਵੱਖ ਖਾਣ- ਪੀਣ ਪਦਾਰਥਾਂ ਨਾਲ ਸੇਵਾ ਕੀਤੀ। ਸਟਾਲ ਪ੍ਰਬੰਧਕਾਂ ਨੂੰ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਹਰਦੀਪ ਸਿੰਘ ਸਾਹਨੀ, ਗੁਰਸਿਮਰਨ ਸਿੰਘ ਗੁਜਰਾਲ, ਮਨਵਿੰਦਰ ਸਿੰਘ ਸੋਬਤੀ, ਬਲਜਿੰਦਰ ਸਿੰਘ ਬੱਲੂ ਅਤੇ ਹੋਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਲੰਗਰ ਵੀ ਲਾਏ ਗਏ।