ਸ੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੀ ਮੀਟਿੰਗ ਸ੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੀ ਮੀਟਿੰਗ ਹੋਈ
Publish Date: Sat, 31 Oct 2026 06:29 PM (IST)
Updated Date: Sun, 01 Nov 2026 04:02 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸ੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟਿੰਗ ਪਿੰਡ ਨਾਈਵਾਲਾ ਵਿਖੇ ਸੀਨੀਅਰ ਆਗੂ ਹਰਜੀਤ ਸਿੰਘ ਨਾਈਵਾਲਾ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ (ਕੁਰੜ) ਨੇ ਵਿਸੇਸ ਤੌਰ ਤੇ ਸਮੂਲੀਅਤ ਕੀਤੀ। ਇਸ ਮੌਕੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਕੁਰੜ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਹਰ ਵਰਗ ਦੀ ਭਲਾਈ ਲਈ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਗਈਆਂ ਸਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜਬੂਤ ਹੋ ਰਹੀ ਹੈ, ਜਿਸ ਕਾਰਨ ਪਿੰਡਾਂ ਦੇ ਲੋਕ ਸੱਤਾ ਵਿੱਚ ਸ੍ਰੋਮਣੀ ਅਕਾਲੀ ਦਲ ਨੂੰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬੀਸੀ ਵਿੰਗ ਦੀ ਮਜਬੂਤੀ ਲਈ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ,ਤਾਂ ਜੋ ਜਿੱਥੇ ਬੀਸੀ ਵਿੰਗ ਨੂੰ ਆ ਰਹੀਆਂ ਮੁਸਕਲਾਂ ਤੇ ਵਿਚਾਰ ਹੋਵੇ, ਉਥੇ ਆਉਣ ਵਾਲੇ ਸਮੇਂ ਵਿੱਚ ਬੀਸੀ ਵਿੰਗ ਅਹਿਮ ਰੋਲ ਵੀ ਅਦਾ ਕਰੇ ਅਤੇ ਪੰਜਾਬ ਵਿੱਚ ਬਣਦਾ ਮਾਣ ਸਤਿਕਾਰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਪਿੰਡ ਚ ਸ੍ਰੋਮਣੀ ਅਕਾਲੀ ਦਲ (ਬ) ਬੀਸੀ ਵਿੰਗ ਦੀਆਂ ਇਕਾਈਆਂ ਤਿਆਰ ਕੀਤੀਆਂ ਜਾਣਗੀਆਂ, ਜਿਸ ਵਿੱਚ ਤਨਦੇਹੀ ਨਾਲ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਮਾਣ ਸਤਿਕਾਰ ਵਜੋਂ ਹਲਕਾ, ਜਿਲਾ ਅਤੇ ਪੰਜਾਬ ਇਕਾਈ ਚ ਆਹੁਦੇ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਘਰ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ, ਤਾਂ ਜੋ ਮਹਿਲ ਕਲਾਂ ਤੋਂ ਵੱਡੀ ਜਿੱਤ ਦਰਜ ਕਰਕੇ ਆਉਣ ਵਾਲੀ ਪੰਜਾਬ ਸਰਕਾਰ ਵਿੱਚ ਭਾਗੀਦਾਰੀ ਬਣਾਈ ਜਾ ਸਕੇ। ਉਹਨਾਂ ਜਿੱਥੇ ਹਲਕੇ ਲੋਕਾਂ ਨੂੰ ਸ੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਅਪੀਲ ਕੀਤੀ, ਉਥੇ ਬੀਸੀ ਵਰਗ ਨੂੰ ਪਿੰਡ ਪਿੰਡ ਇਕਾਈਆਂ ਸਥਾਪਤ ਕਰਕੇ ਪਾਰਟੀ ਦੀ ਚੜਦੀ ਕਲਾ ਨਾਲ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪ੍ਰਧਾਨ ਕੁਲਵੰਤ ਸਿੰਘ ਜਗਦੇ, ਸਰਕਲ ਠੁੱਲੀਵਾਲ ਦੇ ਪ੍ਰਧਾਨ ਹਰਜਿੰਦਰ ਸਿੰਘ ਮਾਂਗੇਵਾਲ ਅਤੇ ਕੁਲਵਿੰਦਰ ਸਿੰਘ ਮਾਗੇਵਾਲ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਜਗਤਾਰ ਸਿੰਘ, ਮੱਖਣ ਸਿੰਘ, ਦਲਜੀਤ ਸਿੰਘ ਜੇਈ, ਲਛਮਣ ਸਿੰਘ, ਸੋਮਨਾਥ, ਤਰਸੇਮ ਸਿੰਘ, ਸੁਖਦੇਵ ਸਿੰਘ, ਬਲਵੀਰ ਸਿੰਘ ਕਾਂਗੜ, ਸੋਨੀ ਸਿੰਘ ਕਾਗੜ, ਗੁਰਨਾਮ ਸਿੰਘ, ਸਿੰਦਰ ਕੌਰ, ਬਲਜਿੰਦਰ ਕੌਰ, ਦਵਿੰਦਰ ਸਿੰਘ ਬੀਹਲੇ, ਕਾਕਾ ਸਿੰਘ ਢੋਲਣ, ਨਾਜਰ ਸਿੰਘ ਕਾਲਸਾਂ ਵਾਲੇ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।