ਛੇਵੇਂ ਪਾਤਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਛੇਵੇਂ ਪਾਤਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Sun, 30 Aug 2026 03:25 PM (IST)
Updated Date: Mon, 31 Aug 2026 04:01 AM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਦੇ ਆਮਦ ਦਿਹਾੜੇ ਨੂੰ ਸਮਰਪਿਤ ਤੀਸਰੇ ਸਾਲਾਨਾ ਤਿੰਨ ਰੋਜਾ ਸਮਾਗਮਾਂ ਦੇ ਦੂਜੇ ਦਿਨ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਗਰ ਕੀਰਤਨ ਦਾ ਸੰਗਤਾਂ ਵੱਲੋ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਲਾਏ ਗਏ। ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਰਵਾਨਗੀ ਦੀ ਅਰਦਾਸ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਭਾਈ ਭੁਪਿੰਦਰ ਸਿੰਘ ਭਲਵਾਨ, ਹਰਦੇਵ ਸਿੰਘ ਰੋਗਲਾ, ਗੁਰਲਾਲ ਸਿੰਘ, ਮਲਕੀਤ ਸਿੰਘ ਚੰਗਾਲ, ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਰਾਜਿੰਦਰ ਸਿੰਘ ਮੈਨੇਜਰ, ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ, ਰਾਜਵਿੰਦਰ ਸਿੰਘ ਲੱਕੀ ਦੀ ਦੇਖ ਰੇਖ ਹੇਠ ਇਸ ਨਗਰ ਕੀਰਤਨ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਧਾਰਮਿਕ ਸੰਸਥਾਵਾਂ ਵੱਲੋਂ ਜਸਵਿੰਦਰ ਸਿੰਘ ਪ੍ਰਿੰਸ, ਭੁਪਿੰਦਰ ਸਿੰਘ ਗਰੇਵਾਲ, ਹਰਭਜਨ ਸਿੰਘ ਭੱਟੀ, ਬਲਵੰਤ ਸਿੰਘ ਭਿੱਖੀ, ਇੰਦਰਪਾਲ ਸਿੰਘ ਖਾਲਸਾ, ਕਰਮ ਸਿੰਘ ਨਮੋਲ, ਹਰਵਿੰਦਰ ਸਿੰਘ ਬਿੱਟੂ, ਜਸਵੀਰ ਸਿੰਘ ਖਾਲਸਾ, ਹਰਿੰਦਰਵੀਰ ਸਿੰਘ, ਬਾਬਾ ਕਿ੍ਪਾਲ ਸਿੰਘ ਜੋਤੀਸਰ, ਅਮੀਰ ਸਿੰਘ ਸ਼ਾਦੀਹਰੀ, ਭਾਈ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਪਿਆਰਾ ਸਿੰਘ ਤੋਂ ਇਲਾਵਾ ਰਾਜਸੀ ਆਗੂ ਅਰਵਿੰਦ ਖੰਨਾ, ਤੇਜਿੰਦਰ ਸਿੰਘ ਸੰਘਰੇੜੀ, ਇਕਬਾਲ ਜੀਤ ਸਿੰਘ ਪੂਨੀਆ, ਜਤਿੰਦਰ ਪਾਲ ਸਿੰਘ ਵਿੱਕੀ, ਵਿਨਰਜੀਤ ਸਿੰਘ ਗੋਲਡੀ, ਪਰਮਜੀਤ ਕੌਰ ਵਿਰਕ, ਰੁਪਿੰਦਰ ਸਿੰਘ ਰਿਪੂ ਢਿੱਲੋਂ, ਗੁਰਨੈਬ ਸਿੰਘ ਰਾਮਪੁਰਾ, ਵਿਜੈਇੰਦਰ ਸਿੰਗਲਾ, ਸੁਰਿੰਦਰ ਸਿੰਘ ਭਿੰਡਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਦੌਰਾਨ ਭਾਈ ਗੁਰਸੇਵ ਸਿੰਘ, ਭਾਈ ਮੋਹਣ ਸਿੰਘ ਨਰਿੰਦਰਪੁਰਾ ਪ੍ਰਚਾਰਕ ਨੇ ਗੁਰ ਇਤਿਹਾਸ ਅਤੇ ਵਾਰਾਂ, ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।