- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਰੈਲੀ ਕੱਢੀ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਕੌਮੀ ਸੇਵਾ ਯੋਜਨਾ ਇਕਾਈ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਹਾੜੇ ਮੌਕੇ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਨੂੰ ਸਕੂਲ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਅੱਜ ਸਮਾਜ ਨੂੰ ਇੱਕ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਹੜੀ ਕਿ ਸਮਾਜ ਵਿੱਚ ਨਸ਼ਿਆਂ ਦੇ ਪ੍ਰਸਾਰ ਦੀ ਹੈ। ਉਹਨਾਂ ਕਿਹਾ ਕਿ ਰੋਜ਼ਾਨਾ ਹੀ ਨਸ਼ਿਆਂ ਦੀ ਵਰਤੋਂ ਨਾਲ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਜਿਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅੱਜ ਸਮੇਂ ਦੀ ਬਹੁਤ ਵੱਡੀ ਲੋੜ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਅੱਜ ਅਸੀਂ ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਨਗਰ ਮਹਿਲਾਂ ਦੇ ਵਿੱਚ ਜਾ ਕੇ ਪੂਰੇ ਨਗਰ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਰਹੇ ਹਾਂ ਤਾਂ ਜੋ ਸਾਡੀ ਨੌਜਵਾਨੀ ਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਅੱਗੇ ਲਿਆਂਦਾ ਜਾ ਸਕੇ। ਇਸ ਮੌਕੇ ਰਜੇਸ਼ ਕੁਮਾਰ ਲੈਕਚਰਾਰ ਹਿਸਟਰੀ, ਗੁਰਦੀਪ ਸਿੰਘ ਲੈਕਚਰਰ ਪੰਜਾਬੀ, ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਗੁਰਮੀਤ ਕੌਰ ਲੈਕਚਰਾਰ ਰਾਜਨੀਤੀ ਸ਼ਾਸਤਰ, ਮੈਡਮ ਸੁਖਵਿੰਦਰ ਕੌਰ, ਮੈਡਮ ਮਨਵਿੰਦਰ ਕੌਰ, ਮੈਡਮ ਕੰਚਨ ਸਿੰਗਲਾ, ਮੈਡਮ ਆਸੂ ਰਾਓ, ਮੈਡਮ ਹਰਦੇਵ ਕੌਰ, ਮੈਡਮ ਰਜਨੀ ਬਾਲਾ, ਮੈਡਮ ਅੰਜਨ ਅੰਜੂ, ਮੈਡਮ ਗਗਨਜੋਤ ਕੌਰ, ਮੈਡਮ ਸਵਿਤਾ ਕੁਮਾਰੀ, ਹਰਵਿੰਦਰ ਸਿੰਘ, ਦੀਪਸ਼ਖਾ ਬਹਿਲ, ਰਣਜੀਤ ਸਿੰਘ, ਕਰਨੈਲ ਸਿੰਘ ਸਮੂਰਾਂ, ਕੈਪਟਨ ਮਨਜੀਤ ਸਿੰਘ, ਭੁਪਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਸਹਿਯੋਗ ਦਿੰਦੇ ਹੋਏ ਇਸ ਰੈਲੀ ਦੀ ਅਗਵਾਈ ਕੀਤੀ ਅਤੇ ਸਮੁੱਚੇ ਪ੍ਰਬੰਧਾਂ ਲਈ ਸਹਿਯੋਗ ਦਿੱਤਾ। ਰੈਲੀ ਦੇ ਅੰਤ ਵਿੱਚ ਵੱਖ-ਵੱਖ ਵਿਦਿਆਰਥੀਆਂ ਨੇ ਵੀ ਵਿਚਾਰਾਂ ਦੀ ਸਾਂਝ ਪਾ ਕੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ ਅਤੇ ਉਹਨਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਨੂੰ ਵਿਸਥਾਰ ਵਿੱਚ ਸਾਹਮਣੇ ਲਿਆਂਦਾ। ਉਹਨਾਂ ਆਪਣੇ ਵਿਚਾਰਾਂ ਵਿੱਚ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾ ਕੇ ਸਮਾਜ ਸੇਵਾ ਦਾ ਰਸਤਾ ਅਖਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਰੈਲੀ ਦੇ ਅੰਤ ਵਿੱਚ ਸਮੂਹ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।