- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਅਤਰ ਸਿੰਘ ਜੀ ਦੀ 100ਵੀਂ ਬਰਸੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਅਤੇ ਲੋਕ ਇਨਸਾਫ਼ ਫਰੰਟ ਵਲੋਂ ਸੰਤ ਅਤਰ ਸਿੰਘ ਜੀ ਦੀ 100ਵੀਂ ਬਰਸੀ ਨੂੰ ਸਮਰਪਿਤ ਸੰਤ ਅਤਰ ਸਿੰਘ ਜੀ ਜੀਵਨ ਤੇ ਯੋਗਦਾਨ ਵਿਸ਼ੇ ਤੇ ਇੱਕ ਰੋਜ਼ਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਏ ਸੈਮੀਨਾਰ ਦੀ ਪ੍ਰਧਾਨਗੀ ਪ੍ਰੋ. ਡਾ. ਦਰਸ਼ਨ ਸਿੰਘ ਸਾਬਕਾ ਮੁਖੀ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕੀਤੀ ਗਈ ਜਦਕਿ ਡਾ. ਦਲਜੀਤ ਸਿੰਘ ਇੰਟਰਨੈਸ਼ਨਲ ਸਕਾਲਰ, ਕੈਲਗਰੀ ਕੈਨੇਡਾ, ਪ੍ਰੋ. ਡਾ. ਅਮਰ ਸਿੰਘ ਡਾਇਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰੋ. ਡਾ. ਸਰਬਜਿੰਦਰ ਸਿੰਘ ਉਪ ਕੁਲਪਤੀ ਸੰਨੀ ਓਬਰਾਏ ਵਿਵੇਕ ਸਦਨ ਫਿਊਚੇਰਿਸਟਿਕ ਯੂਨੀਵਰਸਿਟੀ ਸ੍ਰੀ ਆਨੰਦਪੁਰ ਸਾਹਿਬ ਮੁੱਖ ਬੁਲਾਰੇ ਸਨ।
ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਡਾਇਰੈਕਟਰ ਡਾ. ਗੁਰਬੀਰ ਸਿੰਘ ਵਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਪ੍ਰਮੁੱਖ ਸਖ਼ਸੀਅਤਾਂ ਦਾ ਸਵਾਗਤ ਕਰਦਿਆਂ ਸੈਮੀਨਾਰ ਦੇ ਮੁੱਖ ਉਦੇਸ਼ ਬਾਰੇ ਜਾਣੂ ਕਰਵਾਇਆ। ਭਾਈ ਹਰਜਿੰਦਰ ਸਿੰਘ ਮਾਝੀ ਦੇ ਮੰਚ ਸੰਚਾਲਨ ਤਹਿਤ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਉੱਘੇ ਵਿਦਵਾਨ ਡਾ. ਦਰਸ਼ਨ ਸਿੰਘ ਨੇ ਸੰਤ ਅਤਰ ਸਿੰਘ ਜੀ ਦੇ ਪਵਿੱਤਰ ਜੀਵਨ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਬਹੁਮੁੱਲੇ ਪ੍ਰਸੰਗ ਅਤੇ ਵਿਚਾਰ ਸਾਂਝੇ ਕੀਤੇ। ਮੁੱਖ ਬੁਲਾਰੇ ਵਜੋਂ ਪੁੱਜੇ ਡਾ. ਦਲਜੀਤ ਸਿੰਘ ਇੰਟਰਨੈਸ਼ਨਲ ਸਕਾਲਰ, ਕੈਲਗਰੀ ਕੈਨੇਡਾ ਨੇ ਗੁਰਬਾਣੀ ਦੇ ਹਵਾਲਿਆਂ ਨਾਲ ‘ਸੰਤ’ ਪਦ ਦੀ ਡੂੰਘੀ ਵਿਆਖਿਆ ਕੀਤੀ ਅਤੇ ਸੰਤ ਅਤਰ ਸਿੰਘ ਜੀ ਦੇ ਮਹਾਨ ਜੀਵਨ ਨਾਲ ਸਬੰਧਤ ਦਾਰਸ਼ਨਿਕ ਵਿਚਾਰ ਸੰਗਤ ਨਾਲ ਸਾਂਝੇ ਕੀਤੇ।
ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਵਾਨ ਡਾ. ਅਮਰ ਸਿੰਘ ਨੇ ਸੰਤ ਜੀ ਦੇ ਬਹੁਪੱਖੀ ਜੀਵਨ ਅਤੇ ਯੋਗਦਾਨ ’ਤੇ ਵਿਸਥਾਰਪੂਰਵਕ ਰੌਸ਼ਨੀ ਪਾਈ। ਪ੍ਰੋ. ਡਾ. ਸਰਬਜਿੰਦਰ ਸਿੰਘ ਉਪ ਕੁਲਪਤੀ ਯੂਨੀਵਰਸਿਟੀ ਸ੍ਰੀ ਆਨੰਦਪੁਰ ਸਾਹਿਬ ਨੇ ਸੰਤ ਅਤਰ ਸਿੰਘ ਜੀ ਦੇ ਜੀਵਨ ਅਤੇ ਵਿਦਿਅਕ ਸੋਚ ਨੂੰ ਸਿਜਦਾ ਕਰਦਿਆਂ ਸੰਤ ਜੀ ਦੇ ਜੀਵਨ ਦੇ ਅਹਿਮ ਪਹਿਲੂਆਂ ਤੇ ਚਾਨਣਾ ਪਾਇਆ।
ਇਸ ਮੌਕੇ ਡਾ. ਅਮਨਦੀਪ ਕੌਰ ਪ੍ਰਿੰਸੀਪਲ ਅਕਾਲ ਡਿਗਰੀ ਕਾਲਜ, ਪ੍ਰੋ. ਅਜੇਪਾਲ ਸਿੰਘ, ਪ੍ਰੋ. ਰਾਜਵਿੰਦਰਪਾਲ ਸਿੰਘ ਕੌਲੀ, ਪ੍ਰਿੰਸੀਪਲ ਜਸਵੀਰ ਸਿੰਘ ਧੂਰਾ ਪ੍ਰਿੰਸੀਪਲ ਸੰਤ ਅਤਰ ਸਿੰਘ ਗੁਰਮਿਤ ਕਾਲਜ, ਸਿੱਖ ਜਥਾ ਮਾਲਵਾ ਦੇ ਭਾਈ ਮਲਕੀਤ ਸਿੰਘ ਨੇ ਆਪਣੇ ਵਿਚਾਰ ਰੱਖੇ ਅਤੇ ਸੰਤ ਅਤਰ ਸਿੰਘ ਜੀ ਵੱਲੋਂ ਸਿੱਖਿਆ, ਧਰਮ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਸਥਾਪਿਤ ਕੀਤੀਆਂ ਪਿਰਤਾਂ ਨੂੰ ਮੌਜੂਦਾ ਸਮੇਂ ਦਾ ਮਾਰਗਦਰਸ਼ਕ ਦੱਸਿਆ। ਇਸ ਮੌਕੇ ਹਰਜੀਤ ਸਿੰਘ ਸਜੂਮਾਂ, ਡਾ. ਸਤਵੀਰ ਸਿੰਘ, ਪ੍ਰਿੰਸੀਪਲ ਡਾ. ਵਿਜੇ ਪਲਾਹਾ, ਡਾ. ਦੇਜਤਿੰਦਰ ਦੇਵ, ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਮੀਤ ਗ੍ਰੰਥੀ ਭਾਈ ਗੁਰਮੇਲ ਸਿੰਘ, ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ, ਹਜ਼ੂਰੀ ਕਥਾਵਾਚਕ ਭਾਈ ਜਸਵਿੰਦਰ ਸਿੰਘ ਆਦਿ ਸ਼ਾਮਲ ਸਨ।