- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਸੀਬੀਐਸਈ ਦੀ ਸੀਬੀਪੀ ਇਵੈਲੂਏਸ਼ਨ ਟੀਮ ਵੱਲੋਂ ਅਧਿਆਪਕਾਂ ਲਈ ਜ਼ਰੂਰੀ 25 ਘੰਟਿਆਂ ਦੀ ਟਰੇਨਿੰਗ ਦੇ ਸੰਬੰਧ ਵਿੱਚ ਸਿੱਖਿਆ ਦੇ ਮੁੱਲ ਵਿਸ਼ੇ ’ਤੇ ਵਿਸ਼ੇਸ਼ ਅਧਿਆਪਕ ਸਿਖਲਾਈ ਵਰਕਸ਼ਾਪ ਕਰਵਾਈ। ਸੰਸਥਾ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਹੋਰ ਸਕੂਲਾਂ ਦੇ ਅਧਿਆਪਕਾਂ ਨੇ ਵੀ ਉਚੇਚੇ ਤੌਰ ’ਤੇ ਵਰਕਸ਼ਾਪ ਵਿੱਚ ਭਾਗ ਲਿਆ।
ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਿੱਖਿਆ ਦੇ ਅਸਲ ਮਹੱਤਵ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਇਮਾਨਦਾਰੀ, ਆਪਸੀ ਸਹਿਯੋਗ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਜਾਗਰੂਕ ਕਰਨਾ ਸੀ। ਵਰਕਸ਼ਾਪ ਦੌਰਾਨ ਮਾਹਿਰਾਂ ਡਾ. ਸੰਦੀਪ ਪਾਲ ਅਤੇ ਸੁਮੀਤ ਕੁਮਾਰ ਨੇ ਦੱਸਿਆ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਜਾਂ ਚੰਗੇ ਅੰਕ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਇੱਕ ਚੰਗਾ, ਜ਼ਿੰਮੇਵਾਰ ਅਤੇ ਸੰਸਕਾਰਵਾਨ ਨਾਗਰਿਕ ਬਣਾਉਣਾ ਵੀ ਹੈ। ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਸਕਾਰਾਤਮਕ ਸੋਚ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਿਖਲਾਈ ਵਰਕਸ਼ਾਪ ਵਿੱਚ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਸੋਚਾਂ ਅਤੇ ਤਜਰਬਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਵੱਲੋਂ ਸੀਬੀਐਸਈ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਗਿਆ ਕਿ ਅਜਿਹੀਆਂ ਸਿਖਲਾਈ ਵਰਕਸ਼ਾਪਾਂ ਅਧਿਆਪਕਾਂ ਦੇ ਗਿਆਨ ਅਤੇ ਅਧਿਆਪਨ ਦੇ ਢੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਉੱਚੀਆਂ ਕਦਰਾਂ-ਕੀਮਤਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸ਼ਟ ਅਤੇ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਮੌਜੂਦ ਸਨ।