ਤਪਾ ਪੁਲਿਸ ਵੱਲੋਂ ਔਰਤ ਗ੍ਰਿਫ਼ਤਾਰ
ਤਪਾ ਪੁਲਿਸ ਵੱਲੋਂ ਇਕ ਔਰਤ ਗ੍ਰਿਫ਼ਤਾਰ
Publish Date: Sat, 07 Mar 2026 06:08 PM (IST)
Updated Date: Sun, 08 Mar 2026 04:12 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਪੀਓ ਹੋਈ ਇਕ ਔਰਤ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਤਪਾ ਸਰੀਫ ਖਾਨ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਿੰਦਰਪਾਲ ਕੌਰ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਮਾਨਯੋਗ ਅਦਾਲਤ ਵੱਲੋਂ ਭਗੌੜੇ ਕੀਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਕ ਮਹਿਲਾ ਮਨਦੀਪ ਕੋਰ ਪਤਨੀ ਬਲਵੀਰ ਸਿੰਘ ਵਾਸੀ ਘੁੰਨਸ ਜਿਸ ਖ਼ਿਲਾਫ਼ ਤਿੰਨ ਸਾਲ ਤੋਂ ਲੜਾਈ-ਝਗੜੇ ਦੇ ਮਾਮਲੇ ਵਿਚ ਅਦਾਲਤ ’ਚ ਕੇਸ ਚੱਲ ਰਿਹਾ ਸੀ, ਪਰ ਕਾਫ਼ੀ ਸਮੇਂ ਤੋਂ ਅਦਾਲਤ ਵਿਚ ਪੇਸ਼ ਨਹੀਂ ਹੋ ਰਹੀ ਸੀ। ਇਸ ਕਾਰਨ ਅਦਾਲਤ ਵੱਲੋਂ ਉਸ ਨੂੰ ਕਰੀਬ ਢਾਈ ਮਹੀਨੇ ਪਹਿਲਾਂ ਪੀ.ਓ ਘੋਸ਼ਿਤ ਕਰ ਦਿੱਤਾ। ਜਿਸ ’ਤੇ ਪੁਲਿਸ ਨੇ ਆਪਣੇ ਗੁਪਤ ਸੋਰਸਾਂ ਰਾਹੀਂ ਉਕਤ ਔਰਤ ਨੂੰ ਉਸਦੇ ਘਰ ਤੋਂ ਕਾਬੂ ਕੀਤਾ। ਫਿਲਹਾਲ ਪੁਲਿਸ ਨੇ ਪੀਓ ਹੋਈ ਔਰਤ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਮਾਨਯੋਗ ਅਦਾਲਤ ’ਚ ਪੇਸ਼ ਕਰ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੋਕੇ ਸਰਬਜੀਤ ਕੋਰ, ਚਰਨਜੀਤ ਕੋਰ, ਕੁਲਦੀਪ ਸਿੰਘ, ਸੰਦੀਪ ਕੁਮਾਰ, ਜਸਪ੍ਰੀਤ ਸਿੰਘ ਆਦਿ ਪੁਲਸ ਮੁਲਾਜ਼ਮ ਹਾਜ਼ਰ ਸਨ।