ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਕਾਬੂ
ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਕਾਬੂ
Publish Date: Sun, 04 Jan 2026 04:02 PM (IST)
Updated Date: Mon, 05 Jan 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਗਰਚਾ ਰੋਡ ਤੋਂ ਇਕ ਔਰਤ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਬਰਨਾਲਾ ਵੱਲੋਂ ਮਾਮਲਾ ਦਰਜ ਕੀਤਾ ਕਿ ਗਿਆ ਹੈ। ਜਾਣਕਾਰੀ ਦਿੰਦਿਆਂ ਕੇ ਐੱਸਐੱਚਓ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸਿਮੀ ਪਤਨੀ ਗੱਗੀ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਗਰਚਾ ਰੋਡ ਬਰਨਾਲਾ ਤੇ ਖੜ੍ਹੀ ਨਸ਼ਾ ਵੇਚਣ ਦੀ ਫ਼ਿਰਾਕ ’ਚ ਹੈ। ਹੌਲਦਾਰ ਸਿਮਰਜੀਤ ਸਿੰਘ ਦੀ ਟੀਮ ਨੇ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।