ਆਪ ਦੀ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ’ਚ ਮੋਹਰੀ : ਚੇਅਰਮੈਨ ਮੰਨਾ
ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ’ਚ ਮੋਹਰੀ : ਚੇਅਰਮੈਨ ਮੰਨਾ
Publish Date: Tue, 31 Mar 2026 05:11 PM (IST)
Updated Date: Wed, 01 Apr 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ’ਚ ਆਪਣਾ ਮੋਹਰੀ ਰੋਲ ਅਦਾ ਕਰ ਰਹੀ ਹੈ। ਸਰਕਾਰ ਵੱਲੋਂ ਹਰ ਵਾਅਦੇ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ ਜਿਸ ਸਕਦਾ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਲੋਕ ਫਿ਼ਰ ਤੋਂ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੌਂਪਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰਕੇ ਸੂਬੇ ਦੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਅੰਦਰ ਵਿਕਾਸ ਕਾਰਜਾਂ ਦੀ ਲੜੀ ਬੰਨ੍ਹ ਦਿੱਤੀ ਹੈ। ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ। ਪੰਜਾਬ ਸਰਕਾਰ ਵਲੋਂ ਜੋ ਵਾਅਦੇ ਸੱਤਾ ’ਚ ਆਉਣ ਸਮੇਂ ਸੂਬੇ ਦੇ ਲੋਕਾਂ ਲਾਲ ਕੀਤੇ ਸਨ ਉਨ੍ਹਾਂ ਪੂਰਾ ਵੀ ਕੀਤਾ ਜਾ ਰਿਹਾ ਹੈ, ਜਿਵੇਂ ਕਿ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਦੇਣਾ, ਇਸ ਵਾਅਦੇ ਨੂੰ ਸਰਕਾਰ ਨੇ ਪੂਰਾ ਕੀਤਾ ਹੈ ਤੇ ਜਲਦ ਹੀ ਔਰਤਾਂ ਦੇ ਖਾਤਿਆਂ ’ਚ ਇਹ ਪੈਸੇ ਆਉਣੇ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਸਹੂਲਤ ਦੇ ਮੱਦੇਨਜ਼ਰ 10 ਲੱਖ ਰੁਪਏ ਤੱਕ ਦੇ ਮੁਫ਼ਤ ਬੀਮਾ ਕਾਰਡ ਦੀ ਬਹੁਤ ਵੱਡੀ ਸਹੂਲਤ ਦਿੱਤੀ ਹੈ, ਜਿਸ ਦਾ ਫ਼ਾਇਦਾ ਆਮ ਲੋਕਾਂ ਨੂੰ ਬਹੁਤ ਜਿਆਦਾ ਹੋਵੇਗਾ ਕਿਉਂਕਿ ਲੋੜਵੰਦ ਪਰਿਵਾਰ ਮਹਿੰਗੇ ਭਾਅ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਸਨ ਜਿਸ ਕਰਕੇ ਕਈ ਵਾਰ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਵੀ ਧੋਣਾ ਪੈਂਦਾ ਸੀ, ਪਰ ਸਰਕਾਰ ਵਲੋਂ ਹੁਣ ਦਿੱਤੀ ਗਈ ਇਹ ਸਹੂਲਤ ਲੋਕਾਂ ਨੂੰ ਫਾਇਦੇਮੰਦ ਸਾਬਿਤ ਹੋਵੇਗੀ।