ਆਪ ਦੀ ਸਰਕਾਰ ਕਰ ਰਹੀ ਹੈ ਧੱਕੇਸ਼ਾਹੀ : ਧੰਨਾ ਸਿੰਘ
ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਧੱਕੇਸ਼ਾਹੀ: ਧੰਨਾ ਸਿੰਘ ਗਰੇਵਾਲ
Publish Date: Mon, 30 Mar 2026 06:35 PM (IST)
Updated Date: Tue, 31 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਰਨਾਲਾ : ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ। ਸੂਬੇ ਦੇ ਲੋਕ ਕਾਂਗਰਸ ਸਰਕਾਰ ਦੀਆਂ ਲੋਖ ਪੱਖੀ ਨੀਤੀਆਂ ਤੋਂ ਖੁਸ਼ ਸਨ। ਪਰ ਮੌਜੂਦਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ ਤੇ ਇਹ ਸਰਕਾਰ ਸੂਬੇ ਦੇ ਲੋਕਾਂ ਨਾਲ ਪੁਲਿਸ ਦੀ ਆੜ ’ਚ ਧੱਕੇਸ਼ਾਹੀ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਾਂਗਰਸ ਕਿਸਾਨ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਨਾਲ ਨਾਖੁਸ਼ ਹਨ। ਇਸ ਦਾ ਨਤੀਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਰ ਵਰਗ ਖੁਸ਼ ਸੀ ਪਰ ਮੌਜੂਦਾ ਸਰਕਾਰ ਨੇ ਹਰ ਵਰਗ ਨੂੰ ਕੰਗਾਲੀ ਦੇ ਰਾਹ ’ਤੇ ਲਿਆਂਦਾ ਹੈ। ਜਿਸ ਦਾ ਨਤੀਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਾਹਮਣੇ ਆਵੇਗਾ।