ਗੁਰਮੁੱਖ ਸਿੰਘ ਹਮੀਦੀ, ਮਹਿਲ ਕਲਾਂ : ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੱਦਲਵਡ ਦੀ ਅਗਵਾਈ ਹੇਠ ਇਕ ਰੋਸ ਮਾਰਚ ਕੱਢ ਕੇ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਤੇ ਕੈਬਨਿਟ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਆਂਗਨਵਾੜੀ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸੀਡੀਪੀਓ ਮਹਿਲ ਕਲਾਂ ਰਾਹੀਂ ਪੰਜਾਬ ਸਰਕਾਰ ਦੇ ਨਾਮ ਉੱਪਰ ਆਪਣਾ ਇਕ ਮੰਗ-ਪੱਤਰ ਦਿੱਤਾ।

ਇਸ ਮੌਕੇ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਸੇਖਾ, ਵਿੱਤ ਸਕੱਤਰ ਰੂਹੀ ਬਾਂਸਲ, ਰਜੇਸ਼ ਕੁਮਾਰੀ, ਬਲਾਕ ਪ੍ਰਧਾਨ ਕਰਮਜੀਤ ਕੌਰ ਭੱਦਲਵੱਡ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਰੀ ਪ੍ਰਰਾਇਮਰੀ ਕਲਾਸਾਂ 20 ਨਵੰਬਰ 2017 ਨੂੰ ਕੈਬਨਿਟ 'ਚ ਪਾਸ ਕਰਕੇ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਪ੍ਰਰਾਇਮਰੀ ਸਕੂਲਾਂ 'ਚ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਜਾਣ, ਉਨ੍ਹਾਂ ਕਿਹਾ ਕਿ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਤੇ ਸਾਡਾ ਹੱਕ ਬਣਦਾ ਹੈ ਤੇ ਅਸੀਂ ਆਪਣੇ ਹੱਕ ਤੇ ਡਾਕਾ ਨਹੀਂ ਵੱਜਣ ਦਿਆਂਗੇ। ਉਕਤ ਆਗੂਆਂ ਨੇ ਵਰਕਰਾਂ ਤੇ ਹੈਲਪਰਾਂ ਨੂੰ ਆਪਣੇ ਹੱਕਾਂ ਦੀ ਪ੍ਰਰਾਪਤੀ ਲਈ ਅਕਤੂਬਰ ਦੇ ਮਹੀਨੇ ਆਈਸੀਡੀਐਸ ਦੇ ਮਨਾਏ ਜਾ ਰਹੇ ਸਥਾਪਨਾ ਦਿਵਸ ਮੌਕੇ ਮਹਿਕਮੇ ਦੀ ਮੰਤਰੀ ਅਰੁਣਾ ਚੌਧਰੀ ਦੇ ਘਰ ਦਾ ਿਘਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।