- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਫ਼ਤ ਬਿਜਲੀ ਦੇਣ ਦੇ ‘ਆਪ’ ਸਰਕਾਰ ਦੇ ਵਾਅਦੇ ਖੋਖਲੇ ਸਾਬਤ ਹੋਏ: ਯਾਦਵਿੰਦਰ ਸਿੰਘ ਬਿੱਟੂ ਦੀਵਾਨਾ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਕੀਤੇ ਵਾਅਦਿਆਂ ’ਤੇ ਸਵਾਲ ਚੁੱਕਦਿਆਂ ਸ੍ਰੋਮਣੀ ਅਕਾਲੀ ਦਲ ਦੇ ਸ੍ਰੋਮਣੀ ਅਕਾਲੀ ਦਲ ਦੇ ਸਹਿਰੀ ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫ਼ਰਕ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿੱਲਾਂ ਤੋਂ ਰਾਹਤ ਮਿਲਣ ਦੀ ਉਮੀਦ ਕਰ ਰਹੇ ਮਜ਼ਦੂਰ ਅਤੇ ਗਰੀਬ ਪਰਿਵਾਰਾਂ ਨੂੰ ਕਈ ਵਾਰ ਹਜ਼ਾਰਾਂ ਰੁਪਏ ਦੇ ਬਿੱਲ ਪ੍ਰਾਪਤ ਹੋ ਰਹੇ ਹਨ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਵਰਗ ਨੂੰ ਮੁਫ਼ਤ ਬਿਜਲੀ ਦੇਣ ਅਤੇ ਲੋਕਾਂ ਦੇ ਬਿਜਲੀ ਖ਼ਰਚੇ ਘਟਾਉਣ ਦੇ ਵੱਡੇ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਿਹੜੇ ਪਰਿਵਾਰ ਮੁਫ਼ਤ ਬਿਜਲੀ ਦੀ ਸਹੂਲਤ ਦੇ ਹੱਕਦਾਰ ਹਨ, ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲ ਕਿਹੜੇ ਕਾਰਨਾਂ ਕਰਕੇ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਪਹਿਲਾਂ ਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਰੋਜ਼ਾਨਾ ਦੀਆਂ ਵਧਦੀਆਂ ਲੋੜਾਂ ਕਾਰਨ ਆਰਥਿਕ ਦਬਾਅ ਹੇਠ ਹੈ। ਅਜਿਹੇ ਵਿੱਚ ਜੇਕਰ ਕਿਸੇ ਪਰਿਵਾਰ ਨੂੰ ਅਚਾਨਕ ਵੱਡੀ ਰਕਮ ਦਾ ਬਿਜਲੀ ਬਿੱਲ ਮਿਲਦਾ ਹੈ ਤਾਂ ਉਸ ਲਈ ਇਸ ਦੀ ਅਦਾਇਗੀ ਕਰਨਾ ਮੁਸ਼ਕਲ ਹੋ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਬਿਜਲੀ ਬਿੱਲਾਂ ਸਬੰਧੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਰਕਾਰ ਨੂੰ ਗੰਭੀਰਤਾ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਦੇ ਬਿੱਲਾਂ ਦੀ ਜਾਂਚ ਲਈ ਪਾਰਦਰਸ਼ੀ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਜੇਕਰ ਕਿਸੇ ਖਪਤਕਾਰ ਨੂੰ ਗਲਤ ਬਿੱਲ ਜਾਰੀ ਹੋਇਆ ਹੈ ਤਾਂ ਉਸ ਨੂੰ ਤੁਰੰਤ ਠੀਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਨੂੰ ਬਿਜਲੀ ਸਬੰਧੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਸਰਲ ਬਣਾਈ ਜਾਣੀ ਚਾਹੀਦੀ ਹੈ। ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਤੇ ਮੌਜੂਦਾ ਹਾਲਾਤ ਬਾਰੇ ਲੋਕਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਵੱਡੇ ਬਿਜਲੀ ਬਿੱਲਾਂ ਤੋਂ ਪ੍ਰਭਾਵਿਤ ਮਜ਼ਦੂਰਾਂ ਅਤੇ ਗਰੀਬ ਪਰਿਵਾਰਾਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਬਣਦੀ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ਼ ਐਲਾਨਾਂ ਦੀ ਬਜਾਏ ਬੁਨਿਆਦੀ ਸਹੂਲਤਾਂ ਦਾ ਅਸਲ ਲਾਭ ਮਿਲਣਾ ਚਾਹੀਦਾ ਹੈ।