
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਨੀਸ਼ ਗਰਗ ਦੀ ਅਗਵਾਈ ਹੇਠ ਆਪ ਆਗੂਆਂ ਨੇ ਨਵ ਨਿਯੁਕਤ ਚੇਅਰਮੈਨ ਜੋਗਾ ਸਿੰਘ ਅਲਕੜਾ ਦਾ ਕੀਤਾ ਸਨਮਾਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਜ਼ਮੀਨੀ ਪੱਧਰ ’ਤੇ ਡਟ ਕੇ ਪਾਰਟੀ ਦੀ ਸੇਵਾ ਕਰਨ ਵਾਲੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਲੜੀ ਨੂੰ ਆਗੇ ਤੋਰਦਿਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਵਿਸ਼ੇਸ਼ ਯਤਨਾਂ ਸਦਕਾ ਇਲਾਕੇ ਦੇ ਜਾਣੇ-ਪਛਾਣੇ ਉੱਘੇ ਖਿਡਾਰੀ ਜੋਗਾ ਸਿੰਘ ਅਲਕੜਾ ਨੂੰ ਸਪੋਰਟਸ ਵਿੰਗ ਹਲਕਾ ਭਦੌੜ ਦਾ ਚੇਅਰਮੈਨ ਥਾਪਿਆ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਪੂਰੇ ਹਲਕਾ ਭਦੌੜ ਵਿਚ ਭਾਰੀ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਮਨੋਬਲ ਵੀ ਹੋਰ ਉੱਚਾ ਹੋਇਆ ਹੈ। ਇਸ ਵੱਕਾਰੀ ਨਿਯੁਕਤੀ ਤੋਂ ਬਾਅਦ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ ਦੀ ਅਗਵਾਈ ਹੇਠ ਪਾਰਟੀ ਦੇ ਸਥਾਨਕ ਆਗੂਆਂ ਤੇ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਜੋਗਾ ਸਿੰਘ ਅਲਕੜਾ ਦਾ ਮੂੰਹ ਮਿੱਠਾ ਕਰਵਾਇਆ ਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਭਰਵਾਂ ਸਨਮਾਨ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਮਨੀਸ਼ ਗਰਗ ਨੇ ਪੰਜਾਬ ਸਰਕਾਰ ਤੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਧੰਨਵਾਦ ਕਰਦਿਆਂ ਆਖਿਆ ਕਿ ਖਿਡਾਰੀ ਜੋਗਾ ਸਿੰਘ ਇਕ ਇਮਾਨਦਾਰ, ਸਮਰਪਿਤ ਤੇ ਲੋਕ ਹਿੱਤਾਂ ਲਈ ਤਤਪਰ ਰਹਣ ਵਾਲੀ ਸ਼ਖਸੀਅਤ ਹਨ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਖੇਡਾਂ ਨਾਲ ਸੰਬਧਿਤ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਹੋਣਗੇ। ਇਸ ਮੌਕੇ ਤੇ ਚੇਅਰਮੈਨ ਮੁਸਲਿਮ ਵਿੰਗ ਹਲਕਾ ਭਦੌੜ ਡਾ ਸੁਖਵਿੰਦਰ ਸੋਨੂੰ, ਸੀਨੀਅਰ ਆਗੂ ਮਿੰਕੂ ਆਨੰਦ, ਸਾਬਕਾ ਮੀਤ ਪ੍ਰਧਾਨ ਅਸ਼ੋਕ ਪਹਿਲਵਾਨ, ਸਾਬਕਾ ਕੌਂਸਲਰ ਅਮਰਜੀਤ ਸਿੰਘ, ਆਪ ਆਗੂ ਕੁਲਦੀਪ ਸਿੰਘ ਸਟੂਡੀਓ, ਗੁਰਤੇਜ ਸਿੰਘ ਅਲਕੜਾ, ਪੁਪਿੰਦਰ ਸਿੰਘ ਅਲਕੜਾ, ਮੋਹਨ ਸਿੰਘ ਕੂਕਾ, ਪਰਵਿੰਦਰ ਸਿੰਘ ਬੱਬੂ ਅਲਕੜਾ, ਸੁਰਜੀਤ ਸਿੰਘ ਨੰਬਰਦਾਰ ,ਰਣਜੀਤ ਸਿੰਘ , ਰਾਮ ਸਿੰਘ ਅਲਕੜਾ , ਬਹਾਲ ਸਿੰਘ , ਗੁਰਦੀਪ ਸਿੰਘ, ਨਾਇਬ ਸਿੰਘ ਅਤੇ ਹਰਵਿੰਦਰ ਸਿੰਘ ਅਲਕੜਾ ਸਮੇਤ ਬਹੁਤ ਸਾਰੇ ਪਾਰਟੀ ਵਰਕਰ ਤੇ ਸਮਰਥਕ ਹਾਜ਼ਰ ਸਨ। ਜਿਨ੍ਹਾਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈਆਂ ਦਿੱਤੀਆਂ।
-ਮਨੀਸ਼ ਗਰਗ ਨੇ ਵਿਧਾਇਕ ਉਗੋਕੇ ਦੀ ਦੂਰਅੰਦੇਸ਼ੀ ਸੋਚ ਦੀ ਕੀਤੀ ਸ਼ਲਾਘਾ
ਇਸ ਮੌਕੇ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਮਨੀਸ਼ ਗਰਗ ਨੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਦੂਰਅੰਦੇਸ਼ੀ ਸੋਚ ਤੇ ਲੋਕ-ਹਿੱਤ ਨੀਤੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਹਰ ਵਰਗ ਦੇ ਮਿਹਨਤੀ ਆਗੂਆਂ ਨੂੰ ਯੋਗ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉੱਘੇ ਪਲੇਅਰ ਜੋਗਾ ਸਿੰਘ ਵਰਗੇ ਸੂਝਵਾਨ ਤੇ ਜ਼ਮੀਨੀ ਪੱਧਰ ’ਤੇ ਜੁੜੇ ਆਗੂ ਨੂੰ ਸਪੋਰਟਸ ਵਿੰਗ ਦੀ ਕਮਾਨ ਸੌਂਪਣਾ ਵਿਧਾਇਕ ਉਗੋਕੇ ਦਾ ਇਕ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦਾ ਹਾਣੀ ਫੈਸਲਾ ਹੈ। ਮਨੀਸ਼ ਗਰਗ ਨੇ ਦਾਅਵਾ ਕੀਤਾ ਕਿ ਜੋਗਾ ਸਿੰਘ ਅਲਕੜਾ ਦੀ ਇਸ ਅਹਿਮ ਨਿਯੁਕਤੀ ਨਾਲ ਨਾ ਕੇਵਲ ਹਲਕਾ ਭਦੌੜ ਦੇ ਖੇਡਾ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਹੋਣਗੇ। ਸਗੋਂ ਇਲਾਕੇ ’ਚ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਤੇ ਵਿਕਾਸ ਕਾਰਜਾਂ ਨੂੰ ਵੀ ਇਕ ਨਵੀਂ ਮਜ਼ਬੂਤ ਉਡਾਣ ਮਿਲੇਗੀ।
---ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ: ਪਲੇਅਰ ਜੋਗਾ ਸਿੰਘ
ਨਵ-ਨਿਯੁਕਤ ਚੇਅਰਮੈਨ ਜੋਗਾ ਸਿੰਘ ਅਲਕੜਾ ਨੇ ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਗਿਆ ਹੈ। ਉਹ ਉਸ ’ਤੇ ਪੂਰਾ ਉੱਤਰਨ ਲਈ ਦਿਨ-ਰਾਤ ਇਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਖਿਡਾਰੀਆ ਦੇ ਹੱਕਾਂ ਦੀ ਰਾਖੀ, ਉਨ੍ਹਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਤੇ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਤਕ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਪਹਿਲ ਹੋਵੇਗੀ।