ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਦਿਨ ਪ੍ਰਤੀ ਦਿਨ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਪਰੰਤ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਦਿੰਦਿਆਂ ਦੱਸਿਆ ਕਿ ਇਸ ਧਰਨੇ 'ਚ ਜਿੱਥੇ ਬਰਨਾਲਾ ਹਲਕਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਪੰਡੋਰੀ ਧਰਨੇ 'ਚ ਹਾਜ਼ਰੀਨਾਂ ਨੂੰ ਸੰਬੋਧਨ ਕਰਨਗੇ। ਉੱਥੇ ਹੀ ਜ਼ਿਲ੍ਹੇ ਦੇ ਆਗੂ ਤੇ ਵਰਕਰ ਇਸ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕਰਨਗੇ। ਉਨ੍ਹਾਂ ਦੱਸਿਆ ਕਿ ਧਰਨੇ ਉਪਰੰਤ ਡੀਸੀ ਬਰਨਾਲਾ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਜਾਵੇਗਾ।