- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਵਰਕਰਾਂ ਨੇ ਬੀਜੇਪੀ ਆਗੂਆਂ ਦਾ ਕਾਲੀਆਂ ਝੰਡੀਆਂ ਨਾਲ ਕੀਤਾ ਘਿਰਾਓ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪਿੰਡ ਤੂਰਬੰਜਾਰਾ ’ਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ’ਤੇ ਦੁੱਖ ਸਾਂਝਾ ਕਰਨ ਪੁੱਜੇ ਭਾਜਪਾ ਦੇ ਸੀਨੀਅਰ ਆਗੂਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ, ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨੈਸ਼ਨਲ ਹਾਈਵੇ ’ਤੇ ਗੱਡੀਆਂ ਘੇਰ ਕੇ ਘਿਰਾਓ ਕੀਤਾ। ‘ਆਪ’ ਵਰਕਰ ਨੈਸ਼ਨਲ ਹਾਈਵੇ ’ਤੇ ਅਚਾਨਕ ਲੁੱਕ ਕੇ ਬੈਠੇ ਸਨ। ਉਨ੍ਹਾਂ ਦੀਆਂ ਗੱਡੀਆਂ ਆਉਣ ’ਤੇ ਗੱਡੀਆਂ ਦੇ ਅੱਗੇ ਹੋ ਕੇ ਉਨ੍ਹਾਂ ਦਾ ਘਿਰਾਓ ਕੀਤਾ ਤੇ ਨਾਅਰੇਬਾਜ਼ੀ ਕੀਤੀ ਗਈ। ‘ਆਪ’ ਆਗੂਆ ਵੱਲੋਂ ਲਾਸ਼ਾਂ ’ਤੇ ਰਾਜਨੀਤੀ ਕਰਨ ਵਾਲੇ ਆਗੂਆਂ ਦੇ ਮੁਰਦਾਬਾਦ ਦੇ ਨਾਅਰੇ ਲਾਏ ਗਏ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਤੇ ਭਾਜਪਾ ਹਮੇਸ਼ਾ ਹੀ ਨਫਰਤ ਦੀ ਰਾਜਨੀਤੀ ਕਰਦੀ ਹੈ ਜੋ ਇਸ ਸਮੇਂ ਵੀ ਇਹ ਪਿੰਡ ਤੂਰਬੰਜਾਰਾ ’ਚ ਨਫ਼ਰਤ ਦੀ ਰਾਜਨੀਤੀ ਕਰਨ ਆਈ ਹੈ ਅਤੇ ਆਪਸੀ ਭਾਈਚਾਰਾ ਭੰਗ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਨਫਰਤ ਦੀ ਰਾਜਨੀਤੀ ਕਰਨ ਵਾਲੇ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਇਕ ਗ਼ਰੀਬ ਦੀ ਮੌਤ ਹੋਈ ਹੈ ਪਰ ਇਹ ਪਾਰਟੀ ਵਾਲੇ ਇਸ ’ਤੇ ਰਾਜਨੀਤੀ ਕਰਨ ਲਈ ਆ ਰਹੇ ਹਨ।