ਆਸਰਾ ਗਰੁੱਪ ਨੇ ਮਨਾਇਆ ਗਣਤੰਤਰ ਦਿਵਸ
ਆਸਰਾ ਗਰੁੱਪ ਨੇ ਮਨਾਇਆ ਗਣਤੰਤਰ ਦਿਵਸ
Publish Date: Wed, 28 Jan 2026 03:53 PM (IST)
Updated Date: Wed, 28 Jan 2026 03:55 PM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ ਭਵਾਨੀਗੜ੍ਹ : ਆਸਰਾ ਗਰੁੱਪ ਵਿਖੇ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਸਰਾ ਗਰੁੱਪ ਦੇ ਚੇਅਰਮੈਨ ਡਾ. ਆਰਕੇ ਗੋਇਲ ਅਤੇ ਐੱਮਡੀ ਡਾ. ਕੇਸ਼ਵ ਗੋਇਲ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ। ਗਣਤੰਤਰ ਦਿਵਸ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋ ਰਾਸ਼ਟਰੀ ਗਾਣ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੱਢਿਆ ਗਿਆ। ਵਿਦਿਆਰਥੀਆਂ ਨੇ ਗਣਤੰਤਰ ਦਿਵਸ ’ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਦੇਸ਼ ਭਗਤੀ ਦੇ ਗੀਤ, ਨਾਟਕ, ਰੰਗੋਲੀ, ਭਾਸ਼ਣ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਚੇਅਰਮੈਨ ਗੋਇਲ ਨੇ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਦੇਸ਼ ਭਗਤ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਐੱਮਡੀ ਡਾ. ਕੇਸ਼ਵ ਗੋਇਲ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਮੁਨੀਸ਼ ਗੋਇਲ ਨੇ ਵਿਦਿਆਰਥੀਆਂ ਅਤੇ ਹਰੇਕ ਫੈਕਲਟੀ ਮੈਂਬਰ ਨੂੰ ਆਪਣੇ ਜਨਮ ਦਿਨ ’ਤੇ ਇੱਕ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਵਿਕਾਸ ਗੋਇਲ, ਪ੍ਰਿੰਸੀਪਲ ਅੰਜੂ ਖੋਸਲਾ, ਪ੍ਰਿੰਸੀਪਲ ਰਿਤੂ ਚੋਪੜਾ ਅਤੇ ਆਸਰਾ ਗਰੁੱਪ ਦੇ ਸਾਰੇ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਆਦਿ ਮੌਜੂਦ ਸਨ। ਸਮਾਗਮ ਦੇ ਅਖੀਰ ਵਿੱਚ ਲੱਡੂ ਵੰਡੇ ਗਏ।