- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਮਤਿ ਗ੍ਰੰਥੀ ਸਭਾ ਵਲੋਂ ਆਤਮਰਸ ਕੀਰਤਨ ਦਰਬਾਰ ਕਰਵਾਇਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਗ੍ਰੰਥੀ ਸਥਾਪਨਾ ਦਿਵਸ ਦੇ ਮੌਕੇ ਆਤਮਰਸ ਕੀਰਤਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਭਾ ਦੇ ਕਾਰਜਕਾਰੀ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ, ਭੁਪਿੰਦਰ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਸ਼ੈਲੀ, ਉਪਿੰਦਰਜੀਤ ਸਿੰਘ ਮੈਨੇਜਰ ਅਤੇ ਹੈਡ ਗ੍ਰੰਥੀ ਭਾਈ ਕੇਵਲ ਸਿੰਘ ਦੀ ਦੇਖ ਰੇਖ ਹੇਠ ਅਤੇ ਭਾਈ ਗੁਰਧਿਆਨ ਸਿੰਘ ਸਕੱਤਰ ਦੇ ਸਟੇਜ ਸੰਚਾਲਨ ਅਧੀਨ ਕੀਰਤਨ ਦਰਬਾਰ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ, ਭਾਈ ਪਿਆਰਾ ਸਿੰਘ ਦੇ ਜਥੇ ਕੀਤੀ। ਉਪਰੰਤ ਭਾਈ ਸੁਰਿੰਦਰਪਾਲ ਸਿੰਘ ਸਿਦਕੀ, ਪਰਮਿੰਦਰ ਸਿੰਘ , ਅਰਵਿੰਦ ਸਿੰਘ ਪੱਪੂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ , ਭਾਈ ਹਰਫੂਲ ਸਿੰਘ ਤੋਂ ਬਾਅਦ ਵੱਖ ਵੱਖ ਗੁਰਦੁਆਰਿਆਂ ਸਾਹਿਬਾਨ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਪ੍ਰੀਤ ਸਿੰਘ ਜੋਤੀਸਰ, ਭਾਈ ਮਨਵੀਰ ਸਿੰਘ ਕੋਹਾੜਕਾ ਗੁਰੂ ਨਾਨਕ ਪੁਰਾ, ਭਾਈ ਲਖਬੀਰ ਸਿੰਘ ਦੇ ਨਾਲ ਭਾਈ ਬਲਜੀਤ ਸਿੰਘ ਮਹਿਲ ਮੁਬਾਰਕ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਸਰਸ਼ਾਰ ਕਰ ਦਿੱਤਾ।
ਭਾਈ ਗੁਰਧਿਆਨ ਸਿੰਘ ਨੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਬਾਰੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਅਵਤਾਰ ਸਿੰਘ, ਜਤਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਜ਼ਰਨੈਲ ਸਿੰਘ, ਕਰਨਬੀਰ ਸਿੰਘ ਕੈਂਡੀ ਮਾਨ ਦੇ ਨਾਲ ਗੁਰਕੰਵਲ ਸਿੰਘ, ਤਰਨਜੀਤ ਸਿੰਘ, ਹਰਮਨਜੀਤ ਸਿੰਘ ਹੈਰੀ, ਸੁਖਪਾਲ ਸਿੰਘ ਗਰੇਵਾਲ, ਰਾਵਿੰਦਰ ਸਿੰਘ ਜੌਹਲ, ਅਵਤਾਰ ਸਿੰਘ ਜੋਤ ਆਦਿ ਨੇ ਵੱਖ ਵੱਖ ਸੇਵਾਵਾਂ ਨਿਭਾਈਆਂ। ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਮੈਨੇਜਰ ਉਪਿੰਦਰਜੀਤ ਸਿੰਘ ਨੂੰ ਸਭਾ ਵੱਲੋਂ ਗੁਰਪ੍ਰੀਤ ਸਿੰਘ, ਗੁਰਧਿਆਨ ਸਿੰਘ, ਸਤਵਿੰਦਰ ਸਿੰਘ ਭੋਲਾ, ਹਰਨੇਕ ਸਿੰਘ, ਪਲਵਿੰਦਰ ਪਾਲ ਸਿੰਘ ਆਦਿ ਵੱਲੋਂ ਸਨਮਾਨਿਤ ਕੀਤਾ ਗਿਆ ਜਦੋਂ ਕਿ ਗ੍ਰੰਥੀ ਸਥਾਪਨਾ ਦਿਵਸ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭੁਪਿੰਦਰ ਸਿੰਘ ਗਰੇਵਾਲ, ਜਰਨੈਲ ਸਿੰਘ, ਅਵਤਾਰ ਸਿੰਘ ਆਦਿ ਨੇ ਭਾਈ ਗੁਰਪ੍ਰੀਤ ਸਿੰਘ ਗ੍ਰੰਥੀ ਗੁਰਦੁਆਰਾ ਸਾਹਿਬ ਰਾਮਪੁਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਮੌਕੇ ਹਰਜੀਤ ਸਿੰਘ ਅਰੋੜਾ, ਰਣਜੀਤ ਸਿੰਘ ਪੂਨਾ ਨਿਵਾਸੀ, ਚਰਨਜੀਤ ਸਿੰਘ ਚੰਨੀ, ਰਿਤੂ ਕੰਡਾ ਕੌਂਸਲਰ ਦੇ ਨਾਲ ਵੱਖ ਵੱਖ ਪ੍ਰਬੰਧਕ ਕਮੇਟੀਆਂ, ਸੰਸਥਾਵਾਂ ਦੇ ਮੁੱਖ, ਸੇਵਾਦਾਰ ਜਗਤਾਰ ਸਿੰਘ, ਗੁਰਮੀਤ ਸਿੰਘ, ਸਿਮਰਤ ਕੌਰ ਰਾਣਾ ਪੂਨੀਆ, ਹਰਭਜਨ ਸਿੰਘ ਭੱਟੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਦਲਵੀਰ ਸਿੰਘ ਬਾਬਾ, ਗੁਰਿੰਦਰ ਵੀਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਗੁਰਪ੍ਰੀਤ ਸਿੰਘ, ਪਰਵਿੰਦਰ ਕੌਰ , ਪ੍ਰੋ ਰਾਜਵਿੰਦਰ ਕੌਰ ਹਾਜ਼ਰ ਸਨ।