- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮਰਸ ਕੀਰਤਨ ਭਲਕੇ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ :ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਸਭਾ ਦੇ ਕਾਰਜਕਾਰੀ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਹੋਈ। ਸਭਾ ਦੇ ਸਕੱਤਰ ਭਾਈ ਗੁਰਧਿਆਨ ਸਿੰਘ ਨੇ ਮੈਂਬਰਾਂ ਦਾ ਸਵਾਗਤ ਕੀਤਾ। ਇਸ ਮੌਕੇ ਹੋਏ ਵਿਚਾਰ ਵਟਾਂਦਰੇ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਗ੍ਰੰਥੀ ਸਥਾਪਨਾ ਦਿਵਸ ਦੇ ਦਿਹਾੜੇ ਦੀ ਰਾਤਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਆਤਮਰਸ ਕੀਰਤਨ ਦਰਬਾਰ ਰਾਤ 8 ਤੋਂ 10 ਵਜੇ ਤੱਕ ਹੋਵੇਗਾ। ਸਭਾ ਦੇ ਕਾਰਜਕਾਰਨੀ ਮੈਂਬਰ ਭਾਈ ਕੁਲਵੰਤ ਸਿੰਘ ਬੁਰਜ, ਭਾਈ ਸਤਵਿੰਦਰ ਸਿੰਘ ਭੋਲਾ, ਭਾਈ ਕੇਵਲ ਸਿੰਘ, ਭਾਈ ਸੁੰਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਪਲਵਿੰਦਰ ਪਾਲ ਸਿੰਘ, ਭਾਈ ਸੁਰਿੰਦਰ ਪਾਲ ਸਿੰਘ ਸਿਦਕੀ, ਭਾਈ ਦੇਵਿੰਦਰ ਸਿੰਘ ਦੁਆਬੀਆ, ਗੁਰਵਿੰਦਰ ਸਿੰਘ ਬਿੱਟੂ ਆਦਿ ਤੇ ਆਧਾਰਿਤ ਵੱਖ ਵੱਖ ਪ੍ਰਬੰਧਕੀ ਕਮੇਟੀਆਂ ਦਾ ਗਠਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕਰਨਵੀਰ ਸਿੰਘ ਕੈਂਡੀ ਮਾਨ, ਉਪਿੰਦਰਜੀਤ ਸਿੰਘ ਮੈਨੇਜਰ, ਇੰਦਰਪ੍ਰੀਤ ਸਿੰਘ, ਜਸਵੀਰ ਸਿੰਘ ਪਿੰਕਾ ਨੇ ਕਿਹਾ ਸੰਗਤਾਂ ਲਈ ਲੰਗਰ ਅਤੇ ਹੋਰ ਲੌੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।