ਬਾਬਾ ਭਾਈ ਮੂਲ ਚੰਦ ਸਾਹਿਬ ਤੇ ਆਰੰਭ ਪਾਠਾਂ ਦੇ ਭੋਗ ਪਾਏ
ਬਾਬਾ ਭਾਈ ਮੂਲ ਚੰਦ ਸਾਹਿਬ ਤੇ ਆਰੰਭ ਪਾਠਾਂ ਦੇ ਭੋਗ ਪਾਏ
Publish Date: Thu, 19 Feb 2026 05:28 PM (IST)
Updated Date: Fri, 20 Feb 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਜੀ ਸ਼ਹਿਣਾ ਦੇ ਨਜ਼ਦੀਕ ਧਰਮਸ਼ਾਲਾ ਵਿਖੇ ਸਰਬੱਤ ਦੇ ਭਲੇ ਲਈ ਆਰੰਭ ਪਾਠਾਂ ਦੇ ਭੋਗ ਪਾਏ ਗਏ। ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਵੱਲੋਂ ਅਰਦਾਸ ਬੇਨਤੀ ਕੀਤੀ ਗਈ। ਭਾਈ ਸਤਪਾਲ ਸਿੰਘ ਨੇ ਕਥਾ ਵਿਚਾਰਾਂ ਕਰਕੇ ਹਾਜ਼ਰ ਸਿੱਖ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਹਾਜ਼ਰ ਸਨ, ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।