- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਲੀਬਾਲ ਮੁਕਾਬਲੇ ’ਚ ਅਕੈਡਮਿਕ ਵਰਲਡ ਸਕੂਲ ਦੀ ਟੀਮ ਰਹੀ ਜੇਤੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਅੰਡਰ 17 ਦੇ ਹੋਏ ਵਾਲੀਵਾਲ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ। ਇਸ ਵਾਲੀਵਾਲ ਦੇ ਮੁਕਾਬਲੇ ਵਿਚ ਇਲਾਕੇ ਦੇ ਵੱਖੋ ਵੱਖਰੇ ਸਕੂਲਾਂ ਦੀਆ ਟੀਮਾਂ ਨੇ ਹਿੱਸਾ ਲਿਆ। ਜਿਸ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੀ ਟੀਮ ਨੇ ਮੈਚ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਟੀਮ ਦੇ ਸਾਰੇ ਵਿਦਿਆਰਥੀਆ ਅਮਰਿੰਦਰ ਸਿੰਘ, ਪ੍ਰਭਜੋਤ ਸਿੰਘ, ਮਨਵੀਰ ਸਿੰਘ, ਗੁਰਨੂਰ ਸਿੰਘ, ਅਰਸ਼ਦੀਪ ਸਿੰਘ, ਪਰਵਿੰਦਰ ਸਿੰਘ, ਰਸਮੀਤ, ਏਕਮਜੋਤ ਸਿੰਘ, ਪ੍ਰਭਜੋਤ ਸਿੰਘ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਜਿਸਦੇ ਸਦਕੇ ਓਹਨਾਂ ਦੀ ਟੀਮ ਨੇ ਮੈਚ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਟੀਮ ਨੂੰ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਲਈ ਚੁਣਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸਪਲ ਕੇਸਰੀ ਦੇਵੀ ਨੇ ਬੱਚਿਆਂ ਨੂੰ ਉਨ੍ਹਾਂ ਦੀ ਜਿੱਤ ਦੀ ਮੁਬਾਰਕਬਾਦ ਦਿੱਤੀ ਅਤੇ ਮਨੋਬਲ ਵਧਾਉਂਦਿਆ ਕਿਹਾ,ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਦਾ ਵੀ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ। ਇਕ ਤੰਦਰੁਸਤ ਸ਼ਰੀਰ ਵਿੱਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਅਤੇ ਕੋਚ ਵਿਦੂਸ਼ੀ ਸ਼ਰਮਾ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਬੱਚਿਆਂ ਅਤੇ ਉਨ੍ਹਾਂ ਦੇ ਕੋਚ ਦੀ ਮਿਹਨਤ ਸਦਕਾ ਹੀ ਪ੍ਰਾਪਤ ਹੋਈ ਹੈ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ ਵਿਦੁਸੀ, ਮਨਪ੍ਰੀਤ, ਜਸਪ੍ਰੀਤ, ਮਨਪ੍ਰੀਤ, ਰੋਜੀ, ਲਵਦੀਪ, ਸੁਖਪ੍ਰੀਤ, ਹਰਪ੍ਰੀਤ, ਰਮਨ, ਅਮੀਸ਼ਾ, ਅਨੂ, ਕੋਮਲ, ਜਸਦੀਪ ਆਦਿ ਸ਼ਾਮਿਲ ਸਨ।